ਸਰਬਜੀਤ ਸਿੰਘ ਭੰਗੂ
ਪਟਿਆਲਾ, 23 ਅਕਤੂਬਰ
ਹੁਣ ਪਟਿਆਲਾ ਜ਼ਿਲ੍ਹੇ ਅੰਦਰ ਤਕਰੀਬਨ ਸਾਰੇ ਪਾਸੇ ਹੀ ਵਾਢੀ ਸ਼ੁਰੂ ਹੋ ਗਈ ਹੈ। 23 ਅਕਤੂਬਰ ਤੱਕ ਜ਼ਿਲ੍ਹੇ ਵਿਚਲੀਆਂ 109 ਵਿਚੋਂ 106 ਮੰਡੀਆਂ ਵਿਚ ਫਸਲ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਮੰਡੀਆਂ ਵਿਚ ਪੁੱਜੇ 4.61 ਟਨ ਝੋਨੇ ਵਿਚੋਂ 4.59 ਲੱਖ ਟਨ ਝੋਨੇ ਦੀ ਖਰੀਦ ਵੀ ਕਰ ਲਈ ਗਈ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਡੀਐੱਫਐੱਸਸੀ ਮੇਜਰ ਗੁਰਪ੍ਰੀਤ ਕੰਗ, ਜ਼ਿਲ੍ਹਾ ਮੰਡੀ ਅਫਸਰ ਅਜੈਪਾਲ ਬਰਾੜ ਅਤੇ ਖਰੀਦ ਏਜੰਸੀਜ਼ ਇੰਸਪੈਕਟਰ ਯੂਨੀਅਨ ਦੇ ਪ੍ਰਧਾਨ ਮਨੂੰ ਮੌਦਗਿੱਲ ਸਮੇਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਾਲ਼ ਲੈ ਕੇ ਮੰਡੀਆਂ ਦਾ ਦੌਰਾ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 661.84 ਕਰੋੜ ਦਾ ਭੁਗਤਾਨ ਵੀ ਕੀਤਾ ਜਾ ਚੁੱਕਾ ਹੈ।