ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਜੂਨ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ ਸਵਾ ਘੰਟਾ ਚੱਲੀ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬਾਜਵਾ ਨੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ ਕੀਤੀ।