ਪਟਿਆਲਾ ਪੁਲੀਸ ਵੱਲੋਂ 66 ਕਰੋੜ ਦੀ ਹੈਰੋਇਨ ਬਰਾਮਦ

ਪਟਿਆਲਾ ਪੁਲੀਸ ਵੱਲੋਂ 66 ਕਰੋੜ ਦੀ ਹੈਰੋਇਨ ਬਰਾਮਦ

ਖੇਤਰੀ ਪ੍ਰਤੀਨਿਧ

ਪਟਿਆਲਾ, 29 ਜੂਨ

ਸਥਾਨਕ ਪੁਲੀਸ ਵੱਲੋਂ ਤਿੰਨ ਕਾਰਵਾਈਆਂ ਦੌਰਾਨ 65 ਕਰੋੜ ਕੀਮਤ ਦੀ 13 ਕਿੱਲੋ ਤੋਂ ਵੀ ਜ਼ਿਆਦਾ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਕੜੀ ਵਜੋਂ ਹੀ ਹਾਲ ਹੀ ’ਚ ਵੀ ਹੈਰੋਇਨ ਦੇ ਇੱਕ ਵੱਡੇ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸਨੇ 41 ਕਰੋੜ ਰੁਪਏ ਦੇ ਮੁੱਲ ਦੀ ਸਵਾ ਅੱਠ ਕਿੱਲੋ ਹੈਰੋਇਨ ਅਤੇ ਚੀਨੀ ਪਿਸਤੌਲ ਜ਼ਿਲ੍ਹੇ ਦੇੇ ਪਿੰਡ ਬੂਟਾ ਸਿੰਘ ਵਾਲਾ ਕੋਲੋਂ ਲੰਘਦੇ ਸੂਏ ਨੇੜੇ ਖੇਤਾਂ ’ਚ ਛੁਪਾਏ ਹੋਏ ਸਨ। ਐੱਸਐੱਸਪੀ ਦੀਪਕ ਪਾਰਿਕ ਨੇ ਅੱਜ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਬਸੰਤ ਵਿਹਾਰ ਪਟਿਆਲਾ ਵਿੱਚ ਰਹਿੰਦੇ ਘੱਗਾ ਥਾਣੇ ਦੇ ਦੇਧਣਾਂ ਪਿੰਡ ਦੇ ਮੂਲ ਵਾਸੀ ਅਮਰੀਕ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਈਂ 11 ਕੇਸ ਦਰਜ ਹਨ। ਉਸ ਨੂੰ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਸੱਤ ਕਿੱਲੋ ਹੈਰੋਇਨ ਦੀ ਬਰਾਮਦਗੀ ’ਤੇ ਆਧਾਰਤ ਇੱਕ ਕੇਸ ਵਿੱਚੋਂ ਭਗੌੜਾ ਕਰਾਰ ਦਿੱਤਾ ਹੋਇਆ ਸੀ। ਮੁਲਜ਼ਮ ਨੂੰ ਸੀਆਈਏ ਸਮਾਣਾ ਦੇ ਇੰਚਾਰਜ ਸੁਰਿੰਦਰ ਭੱਲਾ ਦੀ ਅਗਵਾਈ ਹੇਠਲੀ ਟੀਮ ਵੱਲੋਂ ਗ੍ਰਿਫਤਾਰ ਕੀਤਾ ਗਿਆ। ਐੱਸਐੱਸਪੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੀਆਈਏ ਇੰਚਾਰਜ ਸ਼ਮਿੰਦਰ ਸਿੰਘ ਤੇ ਟੀਮ ਵੱਲੋਂ ਸੱਤ ਮੈਂਬਰੀ ਗਰੋਹ ਤੋਂ 2 ਕਿੱਲੋ 845 ਗ੍ਰਾਮ ਹੈਰੋਇਨ ਅਤੇ 4700 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਮੁਲ਼ਜਮ ਸ਼ੰਮੀ ਕੁਮਾਰ ਵਾਸੀ ਉਪਲੀ ਚੱਠੇ ਪਟਿਆਲੇ ਦੇ ਦੋ ਵੱਡੇ ਡਰੱਗ ਕੇਸਾਂ, ਬਰੇਟਾ ਵਿੱਚ ਬੰਟੀ ਡੰਗਵਾਲ ਦੇ ਕਤਲ ਕੇਸ ਅਤੇ ਰੋਪੜ ਸਥਿਤ ਲੁੱਟਖੋਹ ਦੇ ਕੇਸ ਵਿੱਚ ਲੋੜੀਂਦਾ ਸੀ। ਇਸੇ ਤਰ੍ਹਾਂ ਘਨੌਰ ਦੇ ਡੀਐੱਸਪੀ ਜਸਵਿੰਦਰ ਟਿਵਾਣਾ ਦੀ ਅਗਵਾਈ ਹੇਠਾਂ ਥਾਣਾ ਸ਼ੰਭੂ ਦੀ ਪੁਲੀਸ ਵੱਲੋਂ ਵੀ ਰਾਜਸਥਾਨ ਵਾਸੀ ਦਿਨੇਸ਼ ਕੁਮਾਰ ਨੂੰ 2 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All