ਪਟਿਆਲਾ: ਜੰਗਲਾਤ ਵਿਭਾਗ ਦੇ ਦਫ਼ਤਰਾਂ ਅੱਗੇ ਰੋਸ ਰੈਲੀਆਂ

ਪਟਿਆਲਾ: ਜੰਗਲਾਤ ਵਿਭਾਗ ਦੇ ਦਫ਼ਤਰਾਂ ਅੱਗੇ ਰੋਸ ਰੈਲੀਆਂ

ਗੁਰਨਾਮ ਸਿੰਘ ਅਕੀਦਾ

ਪਟਿਆਲਾ, 16 ਸਤੰਬਰ

ਜੰਗਲਾਤ ਕਾਮਿਆਂ ਨੇ ਜੰਗਲਾਤ ਵਿਭਾਗ ਦੇ ਸਾਰੇ ਵਿੰਗਾਂ ਦੇ ਮੁੱਖ ਦਫ਼ਤਰਾਂ ਦੇ ਬਾਹਰ ਰੋਸ ਰੈਲੀਆਂ ਕੀਤੀਆਂ। ਜੰਗਲਾਤ ਕਾਮਿਆਂ ਦੇ ਪ੍ਰਧਾਨ ਜਗਮੋਹਨ ਸਿੰਘ ਨੌਲੱਖਾ ਨੇ ਦੱਸਿਆ ਕਿ ਜੰਗਲਾਤ ਵਿਭਾਗ ਵਿੱਚ ਤਿੰਨ ਮਹੀਨੇ ਤੋਂ ਜੰਗਲੀ ਜੀਵ ਵਿਭਾਗ ਵਿੱਚ ਤੇ ਜੰਗਲਾਤ ਕਾਰਪੋਰੇਸ਼ਨ ਵਿੱਚ ਦੋ ਮਹੀਨੇ ਤੋਂ ਵਰਕਰਾਂ ਨੂੰ ਤਨਖ਼ਾਹਾਂ ਨਹੀਂ ਦਿੱਤੀਆਂ ਜਾ ਰਹੀਆਂ। ਜੇ ਉੱਚ ਅਧਿਕਾਰੀਆਂ ਵੱਲੋਂ 19 ਸਤੰਬਰ ਤੱਕ ਤਨਖ਼ਾਹਾਂ ਨਾ ਦਿੱਤੀਆਂ ਤਾਂ 20 ਸਤੰਬਰ ਨੂੰ ਰਿਜਨਲ ਮੈਨੇਜਰ, ਵਣ ਮੰਡਲ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ 24 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਊ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ। ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ 24 ਸਤੰਬਰ ਦੀ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੀ ਪਟਿਆਲਾ ਰੈਲੀ ਤੋਂ ਕੋਈ ਸਬਕ ਨਾ ਲਿਆ ਤਾਂ 2 ਅਕਤੂਬਰ ਨੂੰ ਪਟਿਆਲਾ ਨਿਊ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਲਗਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਰੈਲੀ ਨੂੰ ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਰਾਮ ਲਾਲ ਰਾਮਾ, ਮਾਧੋ ਲਾਲ, ਚੰਦਰਭਾਨ ਪ੍ਰਧਾਨ ਜੰਗਲਾਤ ਕਾਰਪੋਰੇਸ਼ਨ, ਜੰਗਲਾਤ ਪ੍ਰਧਾਨ ਤਰਲੋਚਨ ਮਾੜੂ, ਤਰਲੋਚਨ ਮੰਡੋਲੀ, ਜਗਰੂਪ ਖ਼ਾਨ ਨਾਭਾ, ਜਿੰਦਰ ਸਿੰਘ ਅਮਲੋਹ, ਬਲਜੀਤ ਧੀਮਾਨ, ਅਮਰਜੀਤ ਧਾਲੀਵਾਲ ਪੈਨਸ਼ਨਰ ਆਗੂ, ਨਛੱਤਰ ਰਾਜਪੁਰਾ, ਪ੍ਰੀਤਮ ਚੰਦ, ਸ਼ਿਵਚਰਨ ਪ੍ਰਧਾਨ, ਤ੍ਰਿਵੇਣੀ ਪ੍ਰਸਾਦ ਨੇ ਸੰਬੋਧਨ ਕੀਤਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All