ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਮਾਰਚ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਦੀ ਪੂਰਤੀ ਨਾ ਹੋਣ ਖ਼ਿਲਾਫ਼ ਮੁਲਾਜ਼ਮਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਿਵਾਸ ਦੇ ਨੇੜੇ ਵਾਈਪੀਐੱਸ ਚੌਕ ’ਚ ਪ੍ਰਦਰਸ਼ਨ ਕੀਤਾ। ਭਾਰੀ ਗਿਣਤੀ ਵਿੱਚ ਪੁਲੀਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵੱਲ ਨਹੀਂ ਜਾਣ ਦਿੱਤਾ। ਇਸ ਤੋਂ ਪਹਿਲਾਂ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ਦੇ ਬਾਹਰੋਂ ਰਵਾਨਾ ਹੋਇਆ ਮੁਲਾਜ਼ਮਾ ਦਾ ਕਾਫਲਾ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਮੁੱਖ ਮੰਤਰੀ ਨਿਵਾਸ ਨੇੜੇ ਸਥਿਤ ਵਾਈਪੀਐੱਸ ਚੌਕ ‘ਤੇ ਪੁੱਜਾ।
ਇਸ ਦੌਰਾਨ ਚੌਥਾ ਦਰਜਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਮਨਿਸਟਰੀਅਲ ਸਟਾਫ ਐਸੋਸੀਏਸ਼ਨ ਲੋਕ ਨਿਰਮਾਣ ਵਿਭਾਗ ਦੇ ਸੂਬਾ ਪ੍ਰਧਾਨ ਗੁਰਮੀਤ ਵਾਲੀਆ, ਮਨਿਸਟਰੀਅਲ ਸਟਾਫ ਜਲ ਸਰੋਤ ਵਿਭਾਗ ਪੰਜਾਬ ਦੇ ਪ੍ਰਧਾਨ ਖੁਸ਼ਿਵੰਦਰ ਕਪਿਲਾ, ਸੂਬਾ ਜਰਨਲ ਸਕੱਤਰ ਬਚਿੱਤਰ ਸਿੰਘ,ਜਗਮੋਹਨ ਸਿੰਘ ਨੌਲੱਖਾ,ਨਿਰਮਲ ਧਾਲੀਵਾਲ, ਜਗਜੀਤ ਦੂਆ,ਹਰਭਜਨ ਪਿਲਖਣੀ,ਗੁਰਮੇਲ ਵਿਰਕ,ਮਾਧੋ ਲਾਲ, ਜਸਵਿੰਦਰ ਸਿੰਘ, ਅਮਨ ਅਰੋੜਾ ਤੇ ਹਰਦੀਪ ਸਿੰਘ ਸਮੇਤ ਕਈ ਹੋਰ ਨੇਤਾ ਹਾਜ਼ਰ ਸਨ। ਅਧਿਕਾਰੀਆਂ ਵੱਲੋ ਮੰਗ ਪੱਤਰ ਹਾਸਲ ਕਰਦਿਆਂ ਸਰਕਾਰ ਨਾਲ ਜਲਦੀ ਹੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।