DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Patiala: ਅਰਬਨ ਅਸਟੇਟ ’ਚ ਸੜਕਾਂ ਬਣਨੀਆਂ ਸ਼ੁਰੂ

ਪੰਜ ਕਰੋਡ਼ ਦੀ ਲਾਗਤ ਨਾਲ ਬਣਨਗੀਆਂ 25 ਕਿਲੋਮੀਟਰ ਸਡ਼ਕਾਂ

  • fb
  • twitter
  • whatsapp
  • whatsapp
featured-img featured-img
ਵਿਕਾਸ ਕਾਰਜ ਸ਼ੁਰੂ ਕਰਵਾਉਂਦੇ ਹੋਏ ਸਿਹਤ ਮੰਤਰੀ ਡਾ. ਬਲਬੀਰ ਸਿੰਘ।
Advertisement

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੁੱਡਾ ਅਧੀਨ ਆਉਂਦੇ ਅਰਬਨ ਅਸਟੇਟ ਫੇਜ਼-2 ਵਿੱਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀਆਂ 25 ਕਿਲੋਮੀਟਰ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅਰਬਨ ਅਸਟੇਟ ਫੇਜ਼-2 ਦੀਆਂ ਸੜਕਾਂ ਦੇ ਨਵੀਨੀਕਰਨ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਸਰਲ ਬਣੇਗੀ। ਉਨ੍ਹਾਂ ਅਰਬਨ ਅਸਟੇਟ ਦੇ ਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਆਪਣੇ ਖੇਤਰ ਨੂੰ ਬਹੁਤ ਹੀ ਸਾਫ-ਸੁਥਰਾ ਅਤੇ ਸੁਚੱਜਾ ਬਣਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਹੋਰ ਇਲਾਕਿਆਂ ਦੇ ਲੋਕਾਂ ਨੂੰ ਵੀ ਇਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਇਸ ਮੌਕੇ ਪੀ ਡੀ ਏ ਦੇ ਮੁੱਖ ਪ੍ਰਸ਼ਾਸ਼ਕ ਮਿਸ ਅਪਰਨਾ, ਚੀਫ਼ ਇੰਜਨੀਅਰ ਅਜੇ ਗਰਗ, ਐੱਸ ਈ ਵਰੁਣ ਗਰਗ, ਐਕਸੀਅਨ ਇੰਜਨੀਅਰ ਮੁਨੀਸ਼ ਮਹਿਤਾ, ਐੱਸ ਡੀ ਈ ਇੰਜਨੀਅਰ ਰਾਜੀਵ ਕੁਮਾਰ, ਜੇ ਈ ਇੰਜਨੀਅਰ ਅਵਤਾਰ ਸਿੰਘ ਮੌਜੂਦ ਸਨ।

Advertisement
Advertisement
×