ਸਰਬਜੀਤ ਸਿੰਘ ਭੰਗੂ
ਪਟਿਆਲਾ, 12 ਫਰਵਰੀ
ਰਾਜਪੁਰਾ ਤੋਂ 17 ਸਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅੱਜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਹ ਐਲਾਨ ਉਨ੍ਹਾਂ ਨੇ ਅੱਜ ਰਾਜਪੁਰਾ ਤੋਂ ਭਾਜਪਾ ਉਮੀਦਵਾਰ ਜਗਦੀਸ਼ ਕੁਮਾਰ ਜੱਗਾ ਦੇ ਹੱਕ ਵਿੱਚ ਹੋਈ ਚੋਣ ਰੈਲੀ ਦੌਰਾਨ ਕੀਤਾ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਪਾਰਟੀ ’ਚ ਸ਼ਾਮਲ ਕੀਤਾ।