ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ‘ਸਮਾਣਾ ਫਤਹਿ ਦਿਵਸ’ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਦੇਖਰੇਖ ਹੇਠ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਹ ਸਮਾਗਮ ਨਿਰੋਲ ਧਾਰਮਿਕ ਹੋਵੇਗਾ।
ਕਮੇਟੀ ਦੇ ਐਗਜੈਕਟਿਵ ਮੈਂਬਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ’ਚ ਅੱਜ ਇਥੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸਬ ਕਮੇਟੀ ਦੀ ਮੀਟਿੰਗ ਵੀ ਹੋਈ, ਜਿਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਹਰਿਆਊ, ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ.ਧਰਮਿੰਦਰ ਸਿੰਘ ਉੱਭਾ ਸਮੇਤ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਤੇ ਗਿਆਨੀ ਹਰਪਾਲ ਸਿੰਘ ਅਤੇ ਕਥਾਵਾਚਕ ਪ੍ਰਿਤਪਾਲ ਸਿੰਘ ਨੇ ਸ਼ਿਰਕਤ ਕੀਤੀ। ਮੀਟਿੰਗ ਮਗਰੋਂ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਸਮਾਣਾ ਫਤਹਿ ਦਿਵਸ ਦੇ ਬੈਨਰ ਹੇਠਲਾ ਇਹ ਸਮਾਗਮ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਨੂੰ ਸਮਰਪਿਤ ਹੋਵੇਗਾ ਤੇ ਇਹ ਸਮਾਗਮ ਨਿਰੋਲ ਧਾਰਮਿਕ ਰੱਖਿਆ ਜਾਵੇਗਾ। ਇਸ ਸਬੰਧੀ ਤਾਰੀਖ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਮਿੱਥੀ ਜਾਵੇਗੀ