ਸਰਬਜੀਤ ਸਿੰਘ ਭੰਗੂ
ਪਟਿਆਲਾ, 10 ਨਵੰਬਰ
ਡੀਏਪੀ ਖਾਦ ਦੀ ਘਾਟ ਕਾਰਨ ਮਾਰਕਫੈੱਡ ਦੇ ਇਥੇ ਸਥਿਤ ਦਫਤਰ ਬਾਹਰ ਕਿਸਾਨ ਯੂਨੀਅਨ ਉਗਰਾਹਾਂ ਨੇ ਧਰਨਾ ਮਾਰਿਆ ਅਤੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੀ ਆਲੋਚਨਾ ਕੀਤੀ। ਧਰਨੇ ਦੀ ਅਗਵਾਈ ਕਰਦਿਆਂ ਯੂਨੀਅਨ ਆਗੂ ਕਰਨੈਲ ਸਿੰਘ ਲੰਗ ਅਤੇ ਜਸਵੰਤ ਸਿੰਘ ਸਦਰਪੁਰ ਨੇ ਕਿਹਾ ਕਿ ਕਣਕ ਦੀ ਬਿਜਾਈ ਲਈ ਸਭ ਤੋਂ ਜ਼ਰੂਰੀ ਲੋੜੀਂਦੀ ਖਾਦ ਹੀ ਜੇ ਸਰਕਾਰ ਮੁਹੱਈਆ ਨਹੀਂ ਕਰਵਾ ਸਕਦੀ ਤਾਂ ਅੱਗੇ ਸਭ ਅੱਛਾ ਦੀ ਕੀ ਆਸ ਰੱਖੀ ਜਾ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਲੋੜ ਮੁਤਾਬਕ ਤੁਰੰਤ ਡੀਏਵੀ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ।