ਸਰਬਜੀਤ ਸਿੰਘ ਭੰਗੂ
ਪਟਿਆਲਾ, 4 ਸਤੰਬਰ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਪੜ ਵਿਖੇ ਪ੍ਰਿੰਸੀਪਲ ਅਮਨਦੀਪ ਕੌਰ ਸਿੱਧੂ ਦੀ ਅਗਵਾਈ ’ਚ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ’ਚ ਤਿੰਨ ਦਰਜਨ ਵਿਦਿਆਰਥੀਆਂ ਨੇ ਹਿੱਸਾ ਲਿਆ। ਜ਼ਿਲ੍ਹਾ ਕੋਆਰਡੀਨੇਟਰ ਸੁਖਵਿੰਦਰ ਕੌਰ ਦੀ ਦੇਖ-ਰੇਖ ’ਚ ਹੋਏ ਇਨ੍ਹਾਂ ਮੁਕਾਬਲਿਆਂ ’ਚੋਂ ਸੰਜਨਾ ਤੇ ਰਣਦੀਪ ਕੌਰ ਪਹਿਲੇ, ਜਸ਼ਨਪ੍ਰੀਤ ਕੌਰ ਤੇ ਰਣਜੀਤ ਕੌਰ ਦੂਸਰੇ ਅਤੇ ਪਲਵਿੰਦਰ ਕੌਰ ਤੇ ਪਰਮਜੀਤ ਕੌਰ ਤੀਸਰੇ ਸਥਾਨ ‘ਤੇ ਰਹੀ। ਸਤਨਾਮ ਸਿੰਘ ਤੇ ਗੁਰਮੇਲ ਕੌਰ, ਰਣਬੀਰ ਸਿੰਘ ਤੇ ਸੰਦੀਪ ਕੌਰ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ।
ਪ੍ਰਿੰਸੀਪਲ ਅਮਨਦੀਪ ਕੌਰ ਸਿੱਧੂ ਦਾ ਕਹਿਣਾ ਸੀ ਕਿ ਇਸ ਮੌਕੇ ਲੈਕਚਰਾਰ ਪਲਵਿੰਦਰ ਕੌਰ, ਗਗਨਦੀਪ ਸਿੰਘ, ਅਰਵਿੰਦਰ ਕੌਰ ਤੇ ਸਟਾਫ਼ ਮੈਂਬਰ ਹਾਜ਼ਰ ਸਨ।