ਸਰਬਜੀਤ ਸਿੰਘ ਭੰਗੂ
ਪਟਿਆਲਾ, 26 ਜੁਲਾਈ
ਪੰਜਾਬ ਦੇ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਢੰਗ ਨਾਲ ਲੀਹ ‘ਤੇ ਲਿਆਂਦਾ ਜਾ ਰਿਹਾ ਹੈ। ਇਹ ਗੱਲ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਵਿਭਾਗਾਂ ਦੇ ਮੰਤਰੀ ਅਮਨ ਅਰੋੜਾ ਨੇ ਕਹੀ। ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਮੁੱਢਲੇ ਤੌਰ ’ਤੇ ਪੰਜਾਬ ਭਰ ਵਿੱਚ ਚੌਦਾਂ ਹਜ਼ਾਰ ਨਾਜਾਇਜ਼ ਕਲੋਨੀਆਂ ਦੀ ਸ਼ਨਾਖਤ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਪੀਡੀਏ ਪਟਿਆਲਾ ਦੇ ਕੰਮ ਦੀ ਸਮੀਖਿਆ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਪਟਿਆਲ ਦੇ ਵਿਧਾਇਕ ਅਜੀਤਪਾਲ ਕੋਹਲੀ ਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਵੀਰ ਸਿੰਘ ਸਮੇਤ ਆਪ ਦੇ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸੰਧੂ, ਜ਼ਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰ ਮਾਜਰਾ ਤੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਮੌਜੂਦ ਸਨ।