ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਅਕਤੂਬਰ
ਦੂਜੀ ਵਾਰ ਮੰਤਰੀ ਬਣਨ ਬਾਅਦ ਪਹਿਲੀ ਵਾਰ ਆਪਣੇ ਜੱਦੀ ਸ਼ਹਿਰ ਪਟਿਆਲਾ ਪੁੱਜੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਅੱਜ ਇਥੇ ਸਰਕਟ ਹਾਊਸ ਵਿਖੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲੀਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ। ਇਸ ਤੋਂ ਇਲਾਵਾ ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਵੀ ਉਨ੍ਹਾਂ ਦੇ ਸਵਾਗਤ ਲਈ ਪੁੱਜੇ ਹੋਏ ਸਨ। ਇਸ ਮੌਕੇ ਸੰਖੇਪ ਗੱਲਬਾਤ ਦੌਰਾਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਰਹਿੰਦੇ ਸਾਰੇ ਵਾਅਦੇ ਪੂਰੇ ਕਰੇਗੀ। ਜ਼ਿਕਰਯੋਗ ਹੈ ਕਿ ਬ੍ਰਹਮ ਮਹਿੰਦਰਾ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਵਿਧਾਇਕ ਵਜੋਂ ਮੰਤਰੀ ਮੰਡਲ ਵਿੱਚ ਸ਼ਾਮਲ ਹਨ।ਇਸ ਮੌਕੇ ਰਾਜਪੁਰਾ ਦੇ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੀ ਮੌਜੂਦ ਸਨ।