ਪਟਿਆਲਾ ਵੈੱਲਫੇਅਰ ਕਲੱਬ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਪੰਜਾਬ ’ਤੇ ਲਗਾਤਾਰ ਵਧ ਰਹੇ ਕਰਜ਼ੇ ਦੇ ਭਾਰ ਨੂੰ ਖ਼ਤਰੇ ਦੀ ਘੰਟੀ ਮੰਨਦਿਆਂ ਨਿਊ ਪਟਿਆਲਾ ਵੈੱਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਾ। ਇਸ ਦੌਰਾਨ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਗੰਭੀਰ ਚਿੰਤਾ...
Advertisement
ਪੰਜਾਬ ’ਤੇ ਲਗਾਤਾਰ ਵਧ ਰਹੇ ਕਰਜ਼ੇ ਦੇ ਭਾਰ ਨੂੰ ਖ਼ਤਰੇ ਦੀ ਘੰਟੀ ਮੰਨਦਿਆਂ ਨਿਊ ਪਟਿਆਲਾ ਵੈੱਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਾ। ਇਸ ਦੌਰਾਨ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਨੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਦਾ ਸਾਰਾ ਕਰਜ਼ਾ ਉਤਰੇਗਾ ਪਰ ਉਲਟਾ ‘ਆਪ’ ਸਰਕਾਰ ਨੇ ਪੌਣੇ ਤਿੰਨ ਕਰੋੜ ਤੋਂ ਵਧਾ ਕੇ 4 ਲੱਖ ਕਰੋੜ ਰੁਪਏ ਪੰਜਾਬ ’ਤੇ ਕਰਜ਼ਾ ਚੜ੍ਹਾ ਦਿੱਤਾ। ਸਵਾ ਲੱਖ ਕਰੋੜ ਰੁਪਏ ਸਿਰਫ਼ ਪਿਛਲੇ ਤਿੰਨ ਸਾਲਾਂ ਵਿੱਚ ਆਮ ਆਦਮੀ ਪਾਰਟੀ ਨੇ ਚੜ੍ਹਾ ਦਿੱਤੇ ਹਨ। ਜਿਵੇਂ ਕਰਜ਼ਾ ਲੈਣ ਦਾ ਸਿਸਟਮ ਚੱਲ ਰਿਹਾ ਹੈ ਮਾਨ ਸਰਕਾਰ ਇੱਕ ਦਿਨ ਪੰਜਾਬ ਨੂੰ ਗਿਰਵੀ ਰੱਖ ਦੇਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਕਰਜ਼ਾਈ ਤੇ ਕੰਗਾਲ ਕਰਨ ਲੱਗੀ ਹੋਈ ਹੈ ਤੇ ਅੱਜ ਪੰਜਾਬ ਦੇ ਹਾਲਾਤ ਬਦਤਰ ਹੋ ਰਹੇ ਹਨ। ਇਸ ਮੌਕੇ ਰਾਮ ਚੰਦ, ਹੁਕਮ ਸਿੰਘ, ਮਾਨ ਸਿੰਘ, ਰਾਜ ਕੁਮਾਰ, ਕਰਮ ਸਿੰਘ, ਰਾਮ ਪਾਲ ਸਿੰਘ, ਨਰੇਸ਼ ਕੁਮਾਰ, ਬੀਐੱਮ ਗੌਤਮ, ਪਰਮਜੀਤ ਸਿੰਘ, ਸੁਰਿੰਦਰ ਸਿੰਘ, ਵਿਜੇ ਕੁਮਾਰ, ਯਸ਼ ਕੁਮਾਰ, ਰੱਪੀ, ਅਰੁਣ ਕਪੂਰ, ਕੁਲਜੀਤ ਸਿੰਘ ਤੇ ਕ੍ਰਿਸ਼ਨ ਕੁਮਾਰ ਆਦਿ ਹਾਜ਼ਰ ਸਨ।
Advertisement
Advertisement