ਪਟਿਆਲਾ ਦੀ ਜਲਦੀ ਬਦਲੇਗੀ ਦਿੱਖ: ਮੇਅਰ
‘ਸੜਕਾਂ ’ਤੇ ਖੱਡੇ ਹੋਣ ਦੀਆਂ ਮਿਲ ਰਹੀਆਂ ਹਨ ਸ਼ਿਕਾਇਤਾਂ’
Advertisement
ਪਟਿਆਲਾ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲਗਭਗ 40 ਕਰੋੜ ਤੋਂ ਵੀ ਵੱਧ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਜਲਦੀ ਹੀ ਕੀਤੀ ਜਾ ਰਹੀ ਹੈ। ਇਨ੍ਹਾਂ ਪ੍ਰਾਜੈਕਟਾਂ ਨਾਲ ਨਾ ਸਿਰਫ਼ ਸ਼ਹਿਰ ਦੀ ਨੁਹਾਰ ਬਦਲੇਗੀ, ਸਗੋਂ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਵੀ ਹੋਰ ਵਧੀਆ ਢੰਗ ਨਾਲ ਉਪਲਬਧ ਹੋਣਗੀਆਂ।
ਮੇਅਰ ਨੇ ਕਿਹਾ ਕਿ ਇਸ ਹਫ਼ਤੇ ਹੋਣ ਵਾਲੀ ਐੱਫ ਐਂਡ ਸੀ ਸੀ (ਫਾਈਨੈਂਸ ਐਂਡ ਕਾਂਟ੍ਰੈਕਟਸ ਕਮੇਟੀ) ਦੀ ਮੀਟਿੰਗ ਵਿੱਚ ਕਈ ਨਵੇਂ ਵਿਕਾਸ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੇ ਜਾਣ ਬਾਰੇ ਵੀ ਚਰਚਾ ਹੋਵੇਗੀ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ, ਸੜਕਾਂ ਦੀ ਮੁਰੰਮਤ, ਪਾਣੀ ਦੀ ਸਪਲਾਈ ਸੁਧਾਰ, ਸੀਵਰੇਜ ਸਫ਼ਾਈ ਪ੍ਰਬੰਧ, ਲਾਈਟਿੰਗ ਪ੍ਰਣਾਲੀ, ਪਾਰਕਾਂ ਦੀ ਸੁੰਦਰਤਾ ਅਤੇ ਸਫ਼ਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਵਾਰ ਵਾਰ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ ਕਿ ਸੜਕਾਂ ਦੇ ਖੱਡੇ, ਟੁੱਟੀਆਂ ਡਰੇਨਜ਼ ਅਤੇ ਪਾਣੀ ਦੇ ਰੁਕਾਵਟ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਜਟ ਨਾਲ ਇਹ ਸਮੱਸਿਆਵਾਂ ਵੱਡੇ ਪੱਧਰ 'ਤੇ ਹੱਲ ਹੋਣਗੀਆਂ, ਬਲਕਿ ਇਹ ਸਾਰੇ ਕੰਮ ਪਹਿਲ ਦੇ ਆਧਾਰ ’ਤੇ ਸ਼ੁਰੂ ਕੀਤੇ ਜਾਣਗੇ।
Advertisement
Advertisement