ਸਿਵਲ ਹਸਪਤਾਲ ’ਚ ਮਹਿਲਾ ਡਾਕਟਰ ਨਾ ਹੋਣ ਕਾਰਨ ਮਰੀਜ਼ ਖੱਜਲ
ਵੱਖ-ਵੱਖ ਥਾਵਾਂ ਤੋਂ ਇਲਾਜ ਲਈ ਆਈ ਦਰਸ਼ਨ ਕੌਰ, ਪ੍ਰੀਤੋ, ਗੁਰਵਿੰਦਰ ਕੌਰ, ਰੇਨੂ, ਕਮਲਾ ਰਾਣੀ ਅਤੇ ਨਿਸ਼ਾ ਨੇ ਦੱਸਿਆ ਕਿ ਉਹ ਨਿੱਜੀ ਹਸਪਤਾਲਾਂ ਦਾ ਖਰਚਾ ਨਹੀਂ ਅਦਾ ਕਰ ਸਕਦੇ, ਜਿਸ ਕਾਰਨ ਉਹ ਸਰਕਾਰੀ ਹਸਪਤਾਲ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਇਸ ਮਹਿਲਾ ਡਾਕਟਰ ਤੋਂ ਇਲਾਜ ਕਰਵਾ ਰਹੇ ਹਨ ਪਰ ਅਚਾਨਕ ਤਰੱਕੀ ਉਪਰੰਤ ਉਨ੍ਹਾਂ ਦਾ ਤਬਾਦਲਾ ਹੋਣ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।
ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਪੰਜਾਬ ਸਰਕਾਰ ਦੀ ਸਿਹਤ ਤੇ ਸਿੱਖਿਆ ਕ੍ਰਾਂਤੀ ਦੀ ਆਲੋਚਨਾ ਕਰਦਿਆਂ ਕਿਹਾ, ਸਭ ਤੋਂ ਪੁਰਾਣੇ ਸਿਵਲ ਹਸਪਤਾਲ ਵਿੱਚ ਜਦੋਂ ਸੈਂਕੜੇ ਮਰੀਜ਼ਾਂ ਨੂੰ ਦੇਖਣ ਲਈ ਕੋਈ ਡਾਕਟਰ ਨਹੀਂ ਭੇਜ ਸਕਦੇ ਤਾਂ ਬਾਕੀ ਹਸਪਤਾਲਾਂ ਵਿੱਚ ਪੰਜਾਬ ਸਰਕਾਰ ਕਿੱਦਾਂ ਦਾ ਇਲਾਜ ਕਰਦੀ ਹੋਵੇਗੀ।’ ਉਨ੍ਹਾਂ ਕਿਹਾ ਕਿ ਜੇ ਸਮਾਣਾ ਦੇ ਹਸਪਤਾਲ ਵਿੱਚ ਮਹਿਲਾ ਡਾਕਟਰ ਨੂੰ ਜਲਦੀ ਤਾਇਨਾਤ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਐੱਸ ਐੱਮ ਓ ਹਰਪਿੰਦਰ ਸਿੰਘ ਨੇ ਕਿਹਾ ਕਿ ਉੱਚ ਅਧਿਕਾਰੀਆਂ ਨੂੰ ਗਾਇਨੀ ਡਾਕਟਰ ਦੀ ਤੁਰੰਤ ਤੈਨਾਤੀ ਲਈ ਪੱਤਰ ਭੇਜਿਆ ਗਿਆ ਹੈ।
