DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪਾਤੜਾਂ: ਖ਼ੁਦਕੁਸ਼ੀ ਮਾਮਲੇ ’ਚ ਇਨਸਾਫ਼ ਲਈ ਸੰਘਰਸ਼

ਮਾਮੂਲੀ ਝਗੜੇ ਮਗਰੋਂ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਹਾਮਝੇੜੀ ਦੇ ਟੈਕਸੀ ਚਾਲਕ ਬਲਜਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੀ ਲਾਸ਼ ਸੜਕ ’ਤੇ ਰੱਖ ਕੇ ਦਿੱਤਾ ਜਾ ਰਿਹਾ ਧਰਨਾ...

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਦੀ ਲਾਸ਼ ਸੜਕ ’ਤੇ ਰੱਖ ਕੇ ਮੁਜ਼ਾਹਰਾ ਕਰਦੇ ਹੋਏ ਲੋਕ। ‌
Advertisement

ਮਾਮੂਲੀ ਝਗੜੇ ਮਗਰੋਂ ਖ਼ੁਦਕੁਸ਼ੀ ਕਰਨ ਵਾਲੇ ਪਿੰਡ ਹਾਮਝੇੜੀ ਦੇ ਟੈਕਸੀ ਚਾਲਕ ਬਲਜਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਦੀ ਲਾਸ਼ ਸੜਕ ’ਤੇ ਰੱਖ ਕੇ ਦਿੱਤਾ ਜਾ ਰਿਹਾ ਧਰਨਾ ਅੱਜ ਦੂਜੇ ਦਿਨ ਜਾਰੀ ਰਿਹਾ। ਆਵਾਜਾਈ ਠੱਪ ਕੀਤੇ ਜਾਣ ਕਰ ਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਹਗੀਰ ਪਿੰਡਾਂ ਦੇ ਲਿੰਕ ਰਸਤਿਆਂ ਰਾਹੀਂ ਲੰਘਣ ਲਈ ਮਜਬੂਰ ਹਨ। ਦੂਜੇ ਪਾਸੇ ਪੁਲੀਸ ਵੱਲੋਂ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਮੁੱਖ ਮੁਲਜ਼ਮ ਦੀਪਕ ਸ਼ਰਮਾ ਦੀ ਗ੍ਰਿਫ਼ਤਾਰੀ ਨਾ ਕੀਤੇ ਜਾਣ ਕਰ ਕੇ ਪਰਿਵਾਰਕ ਮੈਂਬਰਾਂ ਵਿੱਚ ਭਾਰੀ ਰੋਸ ਹੈ। ਇਸ ਸੰਘਰਸ਼ ਨੂੰ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਜਨਤਕ ਜਥੇਬੰਦੀਆਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਸਕੱਤਰ ਕਰਨ ਸਿੰਘ ਡੀ ਟੀ ਓ, ਕਾਂਗਰਸ ਦੇ ਹਲਕਾ ਇੰਚਾਰਜ ਦਰਬਾਰਾ ਸਿੰਘ ਬਣਵਾਲਾ, ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ, ਸਾਬਕਾ ਸਰਪੰਚ ਪਲਵਿੰਦਰ ਕੌਰ ਹਰਿਆਊ, ਡਾ. ਗੁਰਚਰਨ ਰਾਮ ਚਿੱਚੜਵਾਲਾ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਖ਼ੁਦਕੁਸ਼ੀ ਕਾਂਡ ਵਿਰੁੱਧ ਕਾਇਮ ਐਕਸ਼ਨ ਕਮੇਟੀ ਦੇ ਆਗੂ ਡਾ. ਜਤਿੰਦਰ ਸਿੰਘ ਮੱਟੂ ਅਤੇ ਪਿੰਡ ਦੇ ਨੌਜਵਾਨ ਜਰਨੈਲ ਸਿੰਘ ਜੈਲੀ ਨੇ ਕਿਹਾ ਕਿ ਬੇਸ਼ੱਕ ਪੁਲੀਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਪਰ ਗੁੰਡਾਗਰਦੀ ਕਰਨ ਵਾਲੇ ਮੁੱਖ ਮੁਲਜ਼ਮ ਦੀਪਕ ਸ਼ਰਮਾ ਨੂੰ ਹਾਲੇ ਤੱਕ ਪੁਲੀਸ ਨੇ ਕਾਬੂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਸ ਨੂੰ ਪੁਲੀਸ ਗ੍ਰਿਫਤਾਰ ਨਹੀਂ ਕਰ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਐਕਸ਼ਨ ਕਮੇਟੀ ਦੀ ਹੋਈ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਵੀਰਵਾਰ ਸ਼ਾਮ ਤੱਕ ਜੇਕਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਸ਼ੁੱਕਰਵਾਰ ਨੂੰ ਮ੍ਰਿਤਕ ਬਲਜਿੰਦਰ ਸਿੰਘ ਦੀ ਲਾਸ਼ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਜਾਵੇਗਾ।

Advertisement
Advertisement
×