ਗੁਰਨਾਮ ਸਿੰਘ ਚੌਹਾਨ
ਪਾਤੜਾਂ, 29 ਜੁਲਾਈ
ਪਿੰਡ ਚੁਨਾਗਰਾਂ ਗੁੱਗਾ ਮਾੜੀ ਦੇ ਸੇਵਾਦਾਰ ਬਲਬੀਰ ਸਿੰਘ ਉਰਫ਼ ਕੁੱਕੂ ਦਾ ਬੀਤੀ ਰਾਤ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਕੁੱਕੂ ਪਿੰਡ ਹਰਿਆਊ ਕਲਾਂ ਹੈ ਪਰ ਪਿਛਲੇ ਵੀਹ ਸਾਲਾਂ ਤੋਂ ਇਥੇ ਹੀ ਸੇਵਾ ਕਰਦਾ ਆ ਰਿਹਾ ਸੀ। ਇਸ ਘਟਨਾ ਦਾ ਪਤਾ ਸਵੇਰ ਵੇਲੇ ਲੱਗਿਆ। ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪਹੁੰਚੀ ਪੁਲੀਸ ਨੇ ਜਾਇਜ਼ਾ ਲੈ ਕੇ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਭੇਜ ਦਿੱਤੀ ਹੈ। ਪੁਲੀਸ ਨੇ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।