DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

wheat procurement: ਖ਼ਰੀਦੀ ਕਣਕ ਦੀ 2077 ਕਰੋੜ ਦੀ ਅਦਾਇਗੀ

ਇੱਕ ਦਿਨ ਵਿੱਚ 47 ਹਜ਼ਾਰ ਟਨ ਤੋਂ ਵੱਧ ਕਣਕ ਦੀ ਚੁਕਾੲੀ; ਡੀ ਸੀ ਵੱਲੋਂ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ। -ਫੋਟੋ: ਭੰਗੂ
Advertisement

ਸੰਭਾਵੀ ਮੀਂਹ ਤੇ ਝੱਖੜ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਕਣਕ ਦੀ ਸੰਭਾਲ ਬਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਬਰਸਾਤ ਤੇ ਝੱਖੜ ਤੋਂ ਜਿਣਸ ਦੇ ਬਚਾਅ ਲਈ ਤਰਪਾਲਾਂ ਸਮੇਤ ਹੋਰ ਪੁਖਤਾ ਪ੍ਰਬੰਧਾਂ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਤੇ ਝੱਖੜ ਤੋਂ ਜਿਣਸ ਦੇ ਬਚਾਅ ਲਈ ਜਿੱਥੇ ਕਿਤੇ ਤਰਪਾਲਾਂ ਫਟੀਆਂ ਹੋਈਆਂ ਹੋਣ ਜਾਂ ਕੋਈ ਕਮੀ ਹੋਵੇ, ਉੱਥੇ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਖਰੀਦ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਮੰਡੀਆਂ ਵਿੱਚੋਂ ਖ਼ਰੀਦੀ ਗਈ ਕਣਕ ਦੀ ਸੌ ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਨੇ 2077 ਕਰੋੜ ਰੁਪਏ ਦੀ ਅਦਾਇਗੀ ਕੀਤੀ ਹੋਣ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਇੱਕ ਦਿਨ ’ਚ 47 ਹਜਾਰ ਟਨ ਤੋਂ ਵੱਧ ਕਣਕ ਦੀ ਰਿਕਾਰਡ ਲਿਫਟਿੰਗ ਕਰਵਾਈ ਗਈ ਹੈ।

ਖੁਰਾਕ ਅਤੇ ਸਿਵਲ ਸਪਲਾਈਜ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਬੈਠਕ ਮਗਰੋਂ ਡੀ ਸੀ ਨੇ ਦੱਸਿਆ ਕਿ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਤੇਜ਼ੀ ਫੜੀ ਹੋਈ ਹੈ ਅਤੇ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਵੀ ਉਸੇ ਹਿਸਾਬ ਨਾਲ ਕੀਤੀ ਜਾ ਰਹੀ ਹੈ ਜਦਕਿ ਲਿਫਟਿੰਗ ਵਿੱਚ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ ਕੁੱਲ 8 ਲੱਖ 35 ਹਜ਼ਾਰ 183 ਮੀਟ੍ਰਿਕ ਟਨ ਕਣਕ ਦੀ ਕੁਲ ਆਮਦ ਹੋਈ ਹੈ ਜਿਸ ਵਿੱਚੋਂ 830951 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

Advertisement

Advertisement
Advertisement
×