ਪੀਡੀਏ ਨੇ ਨਾਜਾਇਜ਼ ਕਲੋਨੀਆਂ ਢਾਹੀਆਂ
ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀਡੀਏ) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿੱਚ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਇਸ ਮੁਹਿੰਮ ਤਹਿਤ ਪੀਡੀਏ ਦੇ ਅਧਿਕਾਰੀਆਂ ਵੱਲੋਂ ਇਹ ਸਪੱਸ਼ਟ...
Advertisement
ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀਡੀਏ) ਵੱਲੋਂ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸਕ ਜਸ਼ਨਪ੍ਰੀਤ ਕੌਰ ਦੀ ਅਗਵਾਈ ਵਿੱਚ ਪਿੰਡ ਬਾਰਨ, ਫਾਰਮ ਬਹਾਦਰਗੜ੍ਹ ਅਤੇ ਚੌਰਾ ਵਿੱਚ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਇਸ ਮੁਹਿੰਮ ਤਹਿਤ ਪੀਡੀਏ ਦੇ ਅਧਿਕਾਰੀਆਂ ਵੱਲੋਂ ਇਹ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਆਮ ਜਨਤਾ ਵੱਲੋਂ ਕਿਸੇ ਵੀ ਅਣਅਧਿਕਾਰਤ ਕਲੋਨੀ ਵਿੱਚ ਬਿਲਡਿੰਗ/ਪਲਾਟ ਖ਼ਰੀਦ ਕੇ ਆਪਣੀ ਜਮ੍ਹਾਂ ਪੂੰਜੀ ਕਿਸੇ ਅਣ-ਅਧਿਕਾਰਤ ਕਲੋਨੀ ਵਿੱਚ ਨਿਵੇਸ਼ ਨਾ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਇਹ ਵੀ ਸੂਚਿਤ ਕੀਤਾ ਗਿਆ ਕਿ ਇਨ੍ਹਾਂ ਕਾਲੋਨੀਆਂ ਤੋਂ ਇਲਾਵਾ ਕੁੱਝ ਹੋਰ ਅਣ-ਅਧਿਕਾਰਤ ਕਲੋਨਾਈਜ਼ਰਾਂ ਨੂੰ ਵੀ ਨੋਟਿਸ ਜਾਰੀ ਕੀਤੇ ਗਏ ਹਨ।
Advertisement
Advertisement