ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਮਾਰਚ
ਪਟਿਆਲਾ ਸ਼ਹਿਰ ਵਿੱਚ ਕੱਟੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਬਾਰੇ ਪੀਡੀਏ ਦੇ ਮੁੱਖ ਪ੍ਰਸ਼ਾਸਕ ਸੁਰਭੀ ਮਲਿਕ ਨੇ ਦੱਸਿਆ ਕਿ ਪੀਡੀਏ ਵਿਚ 39 ਅਣਅਧਿਕਾਰਤ ਕਲੋਨੀਆਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਨ੍ਹਾਂ ਕਲੋਨੀਆਂ ’ਚੋਂ 10 ਕਲੋਨੀਆਂ ਦੇ ਮਾਲਕਾਂ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਰੈਗੂਲਰਾਈਜ਼ੇਸ਼ਨ ਪਾਲਿਸੀ 18-10-2018 ਤਹਿਤ ਪੀਡੀਏ ਵਿੱਚ ਰੈਗੂਲਰਾਈਜ਼ੇਸ਼ਨ ਹਿੱਤ ਅਪਲਾਈ ਕੀਤਾ ਹੋਇਆ ਹੈ ਜੋ ਕਿ ਪਾਲਿਸੀ ਦੇ ਉਪਬੰਧਾਂ ਤਹਿਤ ਕਮੇਟੀ ਮੈਂਬਰਾਂ ਦੇ ਵਿਚਾਰਅਧੀਨ ਹਨ ਜਦਕਿ ਸੱਤ ਕਲੋਨੀਆਂ ਨਗਰ ਨਿਗਮ ਦੀ ਹਦੂਦ ਵਿੱਚ ਪੈਂਦੀਆਂ ਹਨ। 13 ਅਣ-ਅਧਿਕਾਰਤ ਕਲੋਨੀਆਂ ਰੈਗੂਲਰਾਈਜ਼ੇਸ਼ਨ ਪਾਲਿਸੀ 18-10-2018 ਦੀ ਕਟਆਫ਼ ਮਿਤੀ 19-2-2018 ਤੋਂ ਬਾਅਦ ਕੱਟੀਆਂ ਗਈਆਂ ਹਨ। ਇਨ੍ਹਾਂ ਕਲੋਨੀਆਂ ਨੂੰ ਪੰਜਾਬ ਰਿਜਨਲ ਟਾਊਨ ਪਲਾਨਿੰਗ ਤੇ ਡਿਵੈਲਪਮੈਂਟ ਐਕਟ 1995 ਦੀਆਂ ਧਾਰਾਵਾਂ 87/88 ਤਹਿਤ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਕਲੋਨੀਆਂ ਵਿੱਰੁਧ ਰੈਗੂਲਰਾਈਜ਼ੇਸ਼ਨ ਪਾਲਿਸੀ 18-10-2018 ਦੇ ਉਪਬੰਧਾਂ ਤਹਿਤ ਕਾਰਵਾਈ ਕੀਤੀ ਜਾਵੇਗੀ ਜਦਕਿ 9 ਅਣ-ਅਧਿਕਾਰਤ ਕਲੋਨੀਆਂ ਸਬੰਧੀ ਸ਼ਿਕਾਇਤਾਂ ਦੀਆਂ ਰਿਪੋਰਟਾਂ ਵੱਖ-ਵੱਖ ਸ਼ਾਖਾਵਾਂ ਤੋਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ।