ਖੇਤਰੀ ਪ੍ਰਤੀਨਿਧ
ਸਨੌਰ, 21 ਅਗਸਤ
ਸਰਕਾਰ ਵੱਲੋਂ ਚਿੱਟ ਫੰਡ ਕੰਪਨੀ ‘ਪਰਲ’ ਦੀ ਜਾਇਦਾਦ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦੇਣ ’ਤੇ ਤਸੱਲੀ ਪ੍ਰਗਟ ਕਰਦਿਆਂ ‘ਆਪ’ ਦੇ ਲੋਕ ਸਭਾ ਹਲਕੇ ਦੇ ਇੰਚਾਰਜ ਇੰਦਰਜੀਤ ਸੰਧੂ ਨੇ ਕਿਹਾ ਕਿ ਇਸ ਨਾਲ ਲੱਖਾਂ ਲੋਕਾਂ ਨੂੰ ਇਨਸਾਫ ਦੀ ਆਸ ਬੱਝੀ ਹੈ, ਜਿਨ੍ਹਾਂ ਨੇ ਪਰਲ ਗਰੁੱਪ ਵਿੱਚ ਆਪਣੇ ਪੈਸੇ ਨਿਵੇਸ਼ ਕੀਤੇ ਸਨ। ਸ੍ਰੀ ਸੰਧੂ ਨੇ ਅਜਿਹਾ ਫੈਸਲਾ ਲੈਣ ਸਬੰਧੀ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ ਅਤੇ ਆਖਿਆ ਕਿ ‘ਆਪ’ ਸਰਕਾਰ ਦਾ ਮੁੱਖ ਏਜੰਡਾ ਲੋਕ ਹਿੱਤਾਂ ਦੀ ਪਹਿਰੇਦਾਰੀ ਕਰਨਾ ਹੈ।