ਪੈਨਸ਼ਨ ਅਦਾਲਤ ਲਾਈ
ਇੱਥੇ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਾਈ ਗਈ। ਐੱਸਡੀਐੱਮ ਨਾਭਾ ਦੀ ਪ੍ਰਧਾਨਗੀ ਹੇਠ ਲਾਈ ਗਈ ਇਸ ਅਦਾਲਤ ਵਿੱਚ ਪੁੱਜੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ...
Advertisement
ਇੱਥੇ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਾਈ ਗਈ। ਐੱਸਡੀਐੱਮ ਨਾਭਾ ਦੀ ਪ੍ਰਧਾਨਗੀ ਹੇਠ ਲਾਈ ਗਈ ਇਸ ਅਦਾਲਤ ਵਿੱਚ ਪੁੱਜੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ। ਪੈਨਸ਼ਨਰਾਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣਦਿਆਂ ਇਸਮਿਤ ਵਿਜੇ ਸਿੰਘ ਨੇ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰ ਹੈ। ਇਸ ਮੌਕੇ ਉਨ੍ਹਾਂ ਪੈਨਸ਼ਨ ਅਦਾਲਤ ਵਿੱਚੋਂ ਗੈਰ-ਹਾਜ਼ਰ ਰਹਿਣ ਵਾਲੇ ਵਿਭਾਗਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕਰਨ ਲਈ ਵੀ ਆਖਿਆ।
Advertisement
Advertisement
×