ਪੀ ਆਰ ਟੀ ਸੀ ਦਫ਼ਤਰ ਅੱਗੇ ਧਰਨਾ ਲਾਉਣਗੇ ਪੈਨਸ਼ਨਰ
ਬਕਾਇਆਂ ਦੀ ਅਦਾਇਗੀ ਨਾ ਕਰਨ ’ਤੇ ਰੋਸ
Advertisement
ਪੀ ਆਰ ਟੀ ਸੀ ਮੈਨੇਜਮੈਂਟ ਵੱਲੋਂ ਬਕਾਇਆਂ ਦੀ ਅਦਾਇਗੀ ਨਾ ਕੀਤੇ ਜਾਣ ਦੇ ਰੋਸ ਵਜੋਂ ਪੀ ਆਰ ਟੀ ਸੀ ਪੈਨਸ਼ਨਰਾਂ ਵੱਲੋਂ 19 ਨਵੰਬਰ ਨੂੰ ਪੀ ਆਰ ਟੀ ਸੀ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿੱਚ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸੇ ਦੌਰਾਨ ਜਥੇਬੰਦੀ ਦੇ ਪਟਿਆਲਾ ਡਿਪੂ ਦੇ ਸਕੱਤਰ ਜਨਰਲ ਸ਼ਿਵ ਕੁਮਾਰ ਨੂੰ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ। ਇਹ ਫ਼ੈਸਲਾ ਅੱਜ ਇੱਥੇ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਮੁਕੰਦ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਦਸੰਬਰ 2024 ਤੋਂ ਬਾਅਦ ਮੈਡੀਕਲ ਬਿੱਲਾਂ ਦੀ ਅਦਾਇਗੀ ਨਹੀਂ ਹੋਈ। 2016 ਤੋਂ ਪੇਅ-ਗਰੇਡਾਂ ਦੇ ਬਕਾਇਆਂ ਦੀ ਅਦਾਇਗੀ ਤੇ ਨਵੇਂ ਰਿਟਾਇਰੀਆਂ ਦੇ ਬਕਾਇਆਂ ਬਾਰੇ ਮੈਨੇਜਮੈਂਟ ਚੁੱਪ ਹੈ। ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਨੇ ਕਿਹਾ ਕਿ ਪੈਨਸ਼ਨ ਲਈ ਵੀ ਵਾਰ-ਵਾਰ ਮੈਨੇਜਮੈਂਟ ਦਾ ਦਰਵਾਜ਼ਾ ਖੜਕਾਉਣਾ ਪੈਂਦਾ ਹੈ। ਬਕਾਇਆਂ ਬਾਰੇ ਮੈਨੇਜਮੈਂਟ ਦੇ ਨਾਂਹ ਪੱਖੀ ਰਵਈਏ ਕਾਰਨ ਪੈਨਸ਼ਨਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਕੱਤਰ ਜਨਰਲ ਹਰੀ ਸਿੰਘ ਚਮਕ ਨੇ ਕਿਹਾ ਕਿ ਸਰਕਾਰ ਵਲੋਂ ਔਰਤਾਂ ਨੂੰ ਮੁਫ਼ਤ ਸਫ਼ਰ ਸਹੂਲਤ ਦੇਣ ਕਾਰਨ ਅਦਾਰੇ ਨੂੰ ਰੋਜ਼ਾਨਾ ਡੇਢ ਕਰੋੜ ਦਾ ਨੁਕਸਾਨ ਹੋ ਰਿਹਾ ਹੈ। ਇਹ ਸਫਰ ਸਹੂਲਤ ਬੰਦ ਹੋਣੀ ਚਾਹੀਦੀ ਹੈ।
ਇੱਕ ਹੋਰ ਮਤਾ ਪਾਸ ਕਰਕੇ ਸ਼ਿਵ ਕੁਮਾਰ ਸ਼ਰਮਾ ਸਕੱਤਰ ਜਨਰਲ ਪਟਿਆਲਾ ਡਿੱਪੂ ਨੂੰ ਉਸ ਦੀਆਂ ਐਸੋਸੀਏਸ਼ਨ ਵਿਰੋਧੀ ਗਤੀਵਿਧੀਆਂ ਕਾਰਨ ਮੁੱਢਲੀ ਮੈਂਬਰਸ਼ਿਪ ਤੋ ਖਾਰਜ ਕਰ ਦਿੱਤਾ ਗਿਆ। ਜਨਰਲ ਸਕੱਤਰ ਬਚਨ ਸਿੰਘ ਅਰੋੜਾ ਨੇ ਵੀ ਵਿਚਾਰ ਪੇਸ਼ ਕੀਤੇ।
Advertisement
Advertisement
