ਰਾਜਪੁਰਾ: ਲੋਕ ਭਲਾਈ ਚੈਰੀਟੇਬਲ ਟਰੱਸਟ ਵੱਲੋਂ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਦੀ ਅਗਵਾਈ ਹੇਠ ਸ਼ਿਵ ਮੰਦਰ ਰਾਜਪੁਰਾ ਟਾਊਨ ਵਿਚ ਮਹੀਨਾਵਾਰ ਪੈਨਸ਼ਨ ਵੰਡ ਪ੍ਰੋਗਰਾਮ ਦੌਰਾਨ 800 ਲਾਭਪਾਤਰੀਆਂ ਨੂੰ ਪੈਨਸ਼ਨ ਵੰਡੀ ਗਈ। ਪ੍ਰੋਗਰਾਮ ਵਿਚ ਬਾਰ ਐਸੋਸੀਏਸ਼ਨ ਰਾਜਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਹਿਲ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਸ੍ਰੀ ਜੱਗਾ ਨੇ ਦੱਸਿਆ ਕਿ ਮਹੀਨੇ ਦੇ ਹਰ ਆਖ਼ਰੀ ਐਤਵਾਰ 800 ਲੋੜਵੰਦ ਬਜ਼ੁਰਗ ਤੇ ਵਿਧਵਾ ਮਹਿਲਾਵਾਂ ਨੂੰ ਪੈਨਸ਼ਨ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਪਬਲਿਕ ਡੋਮੇਨ ਵਿੱਚ ਇੱਕ ਨਵੀਂ ਸੇਵਾ ਲਿਆਉਣ ਦਾ ਐਲਾਨ ਵੀ ਕੀਤਾ। ਮੁੱਖ ਮਹਿਮਾਨ ਚਹਿਲ ਨੇ ਟਰੱਸਟ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਐਡਵੋਕੇਟ ਕਿਸ਼ਨ ਸਿੰਘ, ਐਡਵੋਕੇਟ ਸ਼ੱਮੀ, ਸਾਬਕਾ ਪ੍ਰਧਾਨ ਸੁਰਿੰਦਰ ਕੌਸ਼ਲ, ਹਰਬੰਸ ਸਿੰਘ ਮੰਡਲਾ, ਸੁਸ਼ੀਲ ਭਾਰਦਵਾਜ, ਗੌਰਵ ਸ਼ਮੀ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ