ਲੋਕ ਅਕਾਲੀ ਸਰਕਾਰ ਨੂੰ ਯਾਦ ਕਰ ਰਹੇ ਨੇ: ਵਿਰਕ
                    ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਸਨੌਰ ਵਿੱਚ ਪਿਛਲੀ ਸ਼੍ਰੋਮਣੀ ਅਕਾਲੀ ਦੱਲ ਦੀ ਸਰਕਾਰ ਸਮੇਂ ਭਾਰੀ ਵਿਕਾਸ ਹੋਇਆ ਸੀ ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ...
                
        
        
    
                 Advertisement 
                
 
            
        
                ਹਲਕਾ ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਵਿਰਕ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਸਨੌਰ ਵਿੱਚ ਪਿਛਲੀ ਸ਼੍ਰੋਮਣੀ ਅਕਾਲੀ ਦੱਲ ਦੀ ਸਰਕਾਰ ਸਮੇਂ ਭਾਰੀ ਵਿਕਾਸ ਹੋਇਆ ਸੀ ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਇਸ ਵਿਕਾਸ ਦੀ ਰਫ਼ਤਾਰ ਨੂੰ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਕਾਸ ਦੇ ਸੁਪਨੇ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਲੋਕਾਂ ਨੂੰ ਦਿਖਾਏ ਸਨ, ਉਹ ਸਭ ਝੂਠੇ ਸਾਬਤ ਹੋ ਰਹੇ ਹਨ ਜਿਸ ਕਰਕੇ ਪਾਰਟੀ ਲੋਕਾਂ ਵਿੱਚੋਂ ਆਪਣਾ ਵਿਸ਼ਵਾਸ ਗੁਆ ਬੈਠੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਲੋਕ ਮੁੜ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਦੀ ਮੰਗ ਕਰਨ ਲੱਗ ਪਏ ਹਨ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ ਜਿਹੜੇ ਕੰਮ ਸੱਤਾ ਦੌਰਾਨ ਕੀਤੇ ਸਨ, ਉਨ੍ਹਾਂ ਨੂੰ ਲੋਕ ਯਾਦ ਕਰ ਰਹੇ ਹਨ। ਸ੍ਰੀ ਵਿਰਕ ਨੇ ਕਿਹਾ ਕਿ ਅਕਾਲੀ ਦਲ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾਂ ਪਿੰਡਾਂ, ਸ਼ਹਿਰਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦਾ ਵਧੇਰੇ ਧਿਆਨ ਰੱਖਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅੰਦਰੂਨੀ ਗੁੱਟਬਾਜ਼ੀ, ਕਮਜ਼ੋਰ ਲੀਡਰਸ਼ਿਪ ਅਤੇ ਦਿਸ਼ਾਹੀਣ ਨੀਤੀ ਕਾਰਨ ਲੋਕ ਹੁਣ ਇਸ ’ਤੇ ਵੀ ਭਰੋਸਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਸਾਲ 2027 ਵਿੱਚ ਪੰਜਾਬ ਵਿੱਚ ਅਕਾਲੀ ਦੱਲ ਦੀ ਹੀ ਸਰਕਾਰ ਬਣੇਗੀ।  
            
        
    
    
    
    
                 Advertisement 
                
 
            
        
                 Advertisement 
                
 
            
         
 
             
            