ਵਿਕਾਸ ਕਾਰਜ ਅੱਧਵਾਟੇ ਛੱਡਣ ਕਾਰਨ ਸੜਕ ’ਤੇ ਆਏ ਲੋਕ : The Tribune India

ਵਿਕਾਸ ਕਾਰਜ ਅੱਧਵਾਟੇ ਛੱਡਣ ਕਾਰਨ ਸੜਕ ’ਤੇ ਆਏ ਲੋਕ

ਵਿਕਾਸ ਕਾਰਜ ਅੱਧਵਾਟੇ ਛੱਡਣ ਕਾਰਨ ਸੜਕ ’ਤੇ ਆਏ ਲੋਕ

ਲਿਬਰਟੀ ਚੌਕ ਵਿੱਚ ਆਵਾਜਾਈ ਠੱਪ ਕਰ ਕੇ ਧਰਨਾ ਦਿੰਦੇ ਹੋਏ ਵਾਰਡ ਵਾਸੀ।

ਬਹਾਦਰ ਸਿੰਘ ਮਰਦਾਂਪੁਰ

ਰਾਜਪੁਰਾ, 25 ਸਤੰਬਰ

ਇੱਥੋਂ ਦੇ ਵਾਰਡ ਨੰਬਰ 15 ਅਤੇ 16 ’ਚ ਵਿਕਾਸ ਕਾਰਜ ਮੁਕੰਮਲ ਕਰਨ ਵਿੱਚ ਹੋ ਰਹੀ ਦੇਰੀ ਤੋਂ ਨਾਰਾਜ਼ ਵਾਰਡ ਵਾਸੀਆਂ ਵੱਲੋਂ ਅੱਜ ਬਾਅਦ ਦੁਪਹਿਰ ਰਾਜਪੁਰਾ-ਪਟਿਆਲਾ ਸੜਕ ’ਤੇ ਲਿਬਰਟੀ ਚੌਕ ’ਚ ਆਵਾਜਾਈ ਠੱਪ ਕਰ ਕੇ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ।

ਧਰਨਾਕਾਰੀਆਂ ਸਾਧਨਾ ਦੇਵੀ, ਹੰਸ ਰਾਜ, ਜਗਦੀਸ਼ ਜੱਗੀ, ਕੌਂਸਲਰ ਰੀਟਾ ਰਾਣੀ, ਜਗਨੰਦਨ ਗੁਪਤਾ, ਤਰਲੋਚਨ ਸਿੰਘ, ਰਾਕੇਸ਼ ਗੋਇਲ, ਮਨਜੀਤ ਕੌਰ, ਰਾਕੇਸ਼ ਧੀਮਾਨ ਤੇ ਸ਼ੁਭਕਰਨ ਸ਼ਰਮਾ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵਾਰਡਾਂ ਵਿੱਚ ਸੀਵਰੇਜ ਅਤੇ ਜਲ ਸਪਲਾਈ ਪਾਈਪ ਲਾਈਨ ਪਾਉਣ ਲਈ ਨਗਰ ਕੌਂਸਲ ਦੇ ਠੇਕੇਦਾਰ ਵੱਲੋਂ ਲੰਘੇ ਸਾਲ ਤੋਂ ਸਾਰੀਆਂ ਸੜਕਾਂ ਪੁੱਟੀਆਂ ਹੋਈਆਂ ਹਨ ਜਦੋਂ ਕਿ ਇਹ ਵਿਕਾਸ ਕਾਰਜ 6 ਮਹੀਨੇ ਵਿੱਚ ਮੁਕੰਮਲ ਹੋਣੇ ਸਨ। ਪੁੱਟੀਆਂ ਸੜਕਾਂ ਕਾਰਨ ਦੋਵੇਂ ਵਾਰਡਾਂ ਦੇ ਲੋਕਾਂ ਨੂੰ ਆਉਣ ਜਾਣ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਥੋੜ੍ਹਾ ਜਿਹਾ ਮੀਂਹ ਪੈਣ ’ਤੇ ਸੜਕਾਂ ਉੱਪਰ ਚਿੱਕੜ ਹੋ ਜਾਂਦਾ ਹੈ। ਬੱਚਿਆਂ ਨੂੰ ਸਕੂਲ ਜਾਣਾ ਔਖਾ ਹੋਇਆ ਪਿਆ ਹੈ। ਲੋਕਾਂ ਦਾ ਕਹਿਣਾ ਸੀ ਕਿ ਉਹ ਇਹ ਮਾਮਲਾ ਵਿਧਾਇਕ ਨੀਨਾ ਮਿੱਤਲ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਕੋਲ੍ਹ ਉਠਾ ਚੁੱਕੇ ਹਨ ਪ੍ਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਮੰਗ ਕੀਤੀ ਕਿ ਬਿਨਾਂ ਦੇਰੀ ਵਾਰਡਾਂ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਜਾਣ। ਮੌਕੇ ’ਤੇ ਪੁੱਜੇ ਨਾਇਬ ਤਹਿਸੀਲਦਾਰ ਰਾਜੀਵ ਕੁਮਾਰ ਅਤੇ ਥਾਣਾ ਸਿਟੀ ਦੇ ਮੁਖੀ ਰਾਕੇਸ਼ ਸ਼ਰਮਾਂ ਵੱਲੋਂ ਧਰਨਾਕਾਰੀਆਂ ਦੀ ਮੀਟਿੰਗ ਦੋ ਦਿਨਾਂ ਤੱਕ ਨਗਰ ਕੌਂਸਲ ਅਧਿਕਾਰੀਆਂ ਨਾਲ ਕਰਵਾ ਕੇ ਵਿਕਾਸ ਕਾਰਜ ਜਲਦੀ ਮੁਕੰਮਲ ਕੀਤੇ ਜਾਣ ਦਾ ਭਰੋਸਾ ਦਿੱਤਾ। ਇਸ ’ਤੇ ਧਰਨਾ ਚੁੱਕ ਦਿੱਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All