ਪੱਤਰ ਪ੍ਰੇਰਕ
ਘਨੌਰ, 18 ਫਰਵਰੀ
ਹਲਕਾ ਘਨੌਰ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਐਡਵੋਕੇਟ ਪ੍ਰੇਮ ਸਿੰਘ ਭੰਗੂ ਦੇ ਹੱਕ ਵਿੱਚ ਕਿਸਾਨਾਂ-ਮਜ਼ਦੂਰਾਂ ਤੇ ਨੌਜਵਾਨਾਂ ਵੱਲੋਂ ਹਰਵਿੰਦਰ ਸਿੰਘ ਮਿੱਠੂ ਉਕਸੀ, ਅਮਰਜੀਤ ਸਿੰਘ ਘਨੌਰ, ਬਿਰਜ ਲਾਲ, ਲਸ਼ਕਰ ਸਿੰਘ ਸਰਦਾਰਗੜ੍ਹ, ਗੁਰਪ੍ਰੀਤ ਸਿੰਘ ਬਹਾਵਲਪੁਰ, ਪਵਨ ਕੁਮਾਰ ਸੋਗਲਪੁਰ ਅਤੇ ਅਮਰਜੀਤ ਸਿੰਘ ਮੰਡਿਆਣਾ ਦੀ ਸਾਂਝੀ ਅਗਵਾਈ ਵਿੱਚ ਰੋਡ ਸ਼ੋਅ ਕੱਢਿਆ ਗਿਆ। ਲੋਕਾਂ ਨੇ ਆਗੂ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪ੍ਰੇਮ ਸਿੰਘ ਭੰਗੂ ਨੇ ਆਖਿਆ ਕਿ ਲੋਕ ਰਵਾਇਤੀ ਪਾਰਟੀਆਂ ਦੀ ਲੁੱਟ ਤੋਂ ਤੰਗ ਆ ਚੁੱਕੇ ਹਨ। ਹੁਣ ਇਨ੍ਹਾਂ ਰਵਾਇਤੀ ਪਾਰਟੀਆਂ ਤੋਂ ਰਾਹਤ ਪਾਉਣ ਲਈ ਬਦਲਾਅ ਚਾਹੁੰਦੇ ਹਨ।