ਪੱਤਰ ਪ੍ਰੇਰਕ
ਪਟਿਆਲਾ, 18 ਜੁਲਾਈ
ਗਿਆਨਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਸਾਹਿਤਕ ਸਮਾਗਮ ਵਿੱਚ ਪਵਨਜੀਤ ਕੌਰ ਦੀਆਂ ਦੋ ਪੁਸਤਕਾਂ ‘ਸਮਰ ਕੈਂਪ ਤੇ ਹੋਰ ਕਹਾਣੀਆਂ’ ਅਤੇ ‘ਮੁਸਕਰਾਉਂਦਾ ਹੋਇਆ ਬਣ-ਮਾਣਸ’ ਲੋਕ ਅਰਪਣ ਕੀਤੀਆਂ ਗਈਆਂ। ਸਮਾਗਮ ਦਾ ਮੰਚ ਸੰਚਾਲਨ ਕਰਦਿਆਂ ਬਲਬੀਰ ਜਲਾਲਾਬਾਦੀ ਨੇ ਲੇਖਕਾ ਦੀ ਸਿਰਜਣ ਪ੍ਰਕਿਰਿਆ ਅਤੇ ਪੁਸਤਕਾਂ ਬਾਰੇ ਸੰਖੇਪ ਜਾਣ ਪਛਾਣ ਕਰਵਾਈ। ਕਥਾਕਾਰ ਸਨੇਹਇੰਦਰ ਸਿੰਘ ਮੀਲੂ ਨੇ ਪੁਸਤਕਾਂ ’ਤੇ ਪੇਪਰ ਪੜ੍ਹਿਆ। ਮੁੱਖ ਮਹਿਮਾਨ ਵਜੋਂ ਪਹੁੰਚੇ ਭਾਸ਼ਾ ਵਿਭਾਗ ਦੇ ਸੰਯੁਕਤ ਡਾਇਰੈਕਟਰ ਵੀਰਪਾਲ ਕੌਰ ਨੇ ਕਿਹਾ ਕਿ ਗਿਆਨਦੀਪ ਮੰਚ ਵੱਲੋਂ ਕਰਵਾਏ ਜਾਂਦੇ ਇਸ ਤਰ੍ਹਾਂ ਦੇ ਸਾਹਿਤਕ ਕਾਰਜ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਸ਼ਲਾਘਾਯੋਗ ਹਨ। ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਡਾ. ਤਰਲੋਕ ਸਿੰਘ ਆਨੰਦ ਪੁੱਜੇ। ਡਾ. ਗੁਰਬਖ਼ਸ਼ ਸਿੰਘ ਆਨੰਦ, ਸਤਨਾਮ ਸਿੰਘ, ਡਾ. ਦਰਸ਼ਨ ਸਿੰਘ ਆਸ਼ਟ, ਡਾ. ਲਕਸ਼ਮੀ ਨਰਾਇਣ ਭੀਖੀ, ਡਾ. ਸੁਖਮਿੰਦਰ ਸੇਖੋਂ, ਕੁਲਵੰਤ ਸਿੰਘ ਨਾਰੀਕੇ ਤੇ ਪ੍ਰੋ. ਕਵਲਜੀਤ ਕੌਰ ਨੇ ਵੀ ਵਿਚਾਰ ਪੇਸ਼ ਕੀਤੇ। ਗੁਰਚਰਨ ਪੱਬਾਰਾਲੀ, ਗੁਰਦਰਸ਼ਨ ਸਿੰਘ ਗੁਸੀਲ, ਹਰੀਦਤ ਹਬੀਬ, ਸੰਦੀਪ ਜਸਵਾਲ, ਕੁਲਵੰਤ ਸੈਦੋਕੇ, ਗੁਰਚਰਨ ਸਿੰਘ ਚੰਨ ਆਦਿ ਨੇ ਰਚਨਾਵਾਂ ਸੁਣਾਈਆਂ।