ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੋਕ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਹਿੱਸਾ ਬਣਨ: ਬਲਬੀਰ ਸਿੰਘ

ਪਟਿਆਲਾ ਦੇ ਪਿੰਡਾਂ ’ਚ ਨਸ਼ਾ ਮੁਕਤੀ ਯਾਤਰਾਵਾਂ; ਲੋਕਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ
ਨਸ਼ਿਆਂ ਖ਼ਿਲਾਫ਼ ਸਹੁੰ ਚੁੱਕਵਾਉਂਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ।
Advertisement

ਗੁਰਨਾਮ ਸਿੰਘ ਅਕੀਦਾ

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸੂਬੇ ਭਰ ਵਿੱਚ ਚੱਲ ਰਹੀ ਨਸ਼ਾ ਮੁਕਤੀ ਯਾਤਰਾ ਦਾ ਦੂਜਾ ਪੜਾਅ ਪਟਿਆਲਾ ਜ਼ਿਲ੍ਹੇ ’ਚ ਸ਼ੁਰੂ ਹੋ ਗਿਆ ਹੈ, ਜਿਸ ਦੀ ਅਗਵਾਈ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਸਮਾਗਮਾਂ ’ਚ ਸ਼ਿਰਕਤ ਕਰਕੇ ਕੀਤੀ ਗਈ।

Advertisement

ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਨਵਾਂ ਫ਼ਤਿਹਪੁਰ, ਧਨੌਰੀ, ਧਨੌਰਾ ਤੇ ਦਿਆਗੜ੍ਹ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਨ ਲਈ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦਾ ਜੜ੍ਹ ਤੋਂ ਖ਼ਾਤਮਾ ਕਰਨ ਲਈ ਹਰੇਕ ਪਿੰਡ ਵਾਸੀ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਲੜਾਈ ਦਾ ਹਿੱਸਾ ਬਣ ਕੇ ਨਸ਼ਿਆਂ ਦਾ ਖ਼ਾਤਮਾ ਕਰਨ ਲਈ ਆਪਣਾ ਯੋਗਦਾਨ ਪਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰੇਕ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਉਠਾਏ ਜਾ ਰਹੇ ਹਨ, ਇਸ ਲੜੀ ਤਹਿਤ ਨਸ਼ਿਆਂ ਦੇ ਕੋਹੜ ਦਾ ਖ਼ਾਤਮਾ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਨ ਲਈ ਨਸ਼ਿਆਂ ਦੇ ਕੋਹੜ ਦਾ ਜੜ੍ਹ ਤੋਂ ਖ਼ਾਤਮਾ ਜ਼ਰੂਰੀ ਹੈ। ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦੀ ਸਹੁੰ ਚੁਕਾਉਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਲੜਾਈ ਸਾਡੀਆਂ ਆਉਣ ਵਾਲੀਆਂ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਦੀ ਲੜਾਈ ਹੈ, ਇਸ ’ਚ ਹਰੇਕ ਵਿਅਕਤੀ ਆਪਣਾ ਬਣਦਾ ਯੋਗਦਾਨ ਪਾਵੇ। ਡਾ. ਬਲਬੀਰ ਸਿੰਘ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਡੀਐੱਸਪੀ ਮਨੋਜ ਗੋਰਸੀ, ਡੀਡੀਪੀਓ ਮਹਿੰਦਰਪਾਲ ਸਿੰਘ, ਬੀਡੀਪੀਓ ਬਲਜੀਤ ਸਿੰਘ ਸੋਹੀ, ਜੈ ਸ਼ੰਕਰ, ਹਰਪਾਲ ਸਿੰਘ ਵਿਰਕ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।

Advertisement
Show comments