ਅਕਾਲੀ ਦਲ ਨੂੰ ਮੁੜ ਸੱਤਾ ਵਿੱਚ ਦੇਖਣਾ ਚਾਹੁੰਦੇ ਨੇ ਲੋਕ: ਝਿੰਜਰ
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਘਨੌਰ ਤੋਂ ਹਲਕਾ ਇੰਚਾਰਜ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਪਣੇ ਉਮੀਦਵਾਰਾਂ ਦੇ ਹੱਕ ’ਚ ਲੋਕ ਮਿਲਣੀਆਂ ਕੀਤੀਆਂ। ਉਨ੍ਹਾਂ ਪਿੰਡ ਢਕਾਨਸੂ, ਗੋਪਾਲਪੁਰ, ਨੇਪਰਾਂ, ਥੂਹਾ,...
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਘਨੌਰ ਤੋਂ ਹਲਕਾ ਇੰਚਾਰਜ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਆਪਣੇ ਉਮੀਦਵਾਰਾਂ ਦੇ ਹੱਕ ’ਚ ਲੋਕ ਮਿਲਣੀਆਂ ਕੀਤੀਆਂ। ਉਨ੍ਹਾਂ ਪਿੰਡ ਢਕਾਨਸੂ, ਗੋਪਾਲਪੁਰ, ਨੇਪਰਾਂ, ਥੂਹਾ, ਮੋਹੀ ਕਲਾਂ, ਬਾਸਮਾ, ਤੇਪਲਾ, ਸ਼ੰਭੂ ਕਲਾਂ, ਅਲੀਮਾਜਰਾ, ਘੱਗਰ ਸਰਾਂ ਸਮੇਤ ਕਈ ਹੋਰ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਤੇ ਉਮੀਦਵਾਰਾਂ ਲਈ ਵੋਟਾਂ ਮੰਗੀਆਂ। ਅਕਾਲੀ ਆਗੂ ਨੇ ‘ਆਪ’ ਨੂੰ ਖੂਬ ਕੋਸਦਿਆਂ ਕਿਹਾ ਕਿ ਧੱਕੇਸ਼ਾਹੀ, ਝੂਠੇ ਵਾਅਦਿਆਂ ਅਤੇ ਝੂਠੇ ਐਲਾਨਾਂ ਤੋਂ ਤੰਗ ਆਏ ਲੋਕ ਇਨ੍ਹਾਂ ਚੋਣਾਂ ’ਚ ਅਕਾਲੀ ਦਲ ਦੇ ਹੱਕ ’ਚ ਹੀ ਫਤਵਾ ਦੇਣਗੇ। ਹਲਕੇ ਦੇ ਚੋਣ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ‘ਆਪ’ ਦੀਆਂ ਨਾਕਾਮ ਨੀਤੀਆਂ ਅਤੇ ਤਾਨਾਸ਼ਾਹੀ ਰਵੱਈਏ ਤੋਂ ਪੰਜਾਬ ਦੀ ਜਨਤਾ ਤੰਗ ਆ ਚੁੱਕੀ ਹੈ ਜਿਸ ਕਰਕੇ ਇਨ੍ਹਾਂ ਚੋਣਾਂ ’ਚ ਲੋਕ ‘ਆਪ’ ਦਾ ਬਿਸਤਰਾ ਗੋਲ ਕਰਕੇ ਰੱਖ ਦੇਣਗੇ। ਇਸ ਮੌਕੇ ਲੋਹਸਿੰਬਲੀ ਤੋਂ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਮਨਜੀਤ ਕੌਰ ਮਹਿਦੂਦਾਂ ਸਮੇਤ ਪੰਚਾਇਤ ਸਮਿਤੀ ਦੇ ਉਮੀਦਵਾਰਾਂ ਤੇ ਹੋਰਨਾਂ ਨੇ ਵੀ ਵਿਚਾਰ ਪੇਸ਼ ਕੀਤੇ।

