ਲੋਕ ਸੁਖਬੀਰ ਨੂੰ ਮੁੱਖ ਮੰਤਰੀ ਬਣਾਉਣਗੇ: ਕਾਤਰੋਂ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ ਨੇ ਆਪਣੇ ਹਲਕੇ ਵਿੱਚ ਸਿਆਸੀ ਗਤੀਵਿਧੀਆਂ ਹੋਰਨਾਂ ਰਾਜਸੀ ਪਾਰਟੀਆਂ ਨਾਲੋਂ ਤੇਜ਼ ਕੀਤੀਆਂ ਹੋਈਆਂ ਹਨ। ਉਨ੍ਹਾਂ ਵੱਲੋਂ ਰੋਜ਼ਾਨਾ ਦਰਜਨਾਂ ਪਿੰਡਾਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਵੱਡੀ ਪੱਧਰ ’ਤੇ...
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਕਾਤਰੋਂ ਨੇ ਆਪਣੇ ਹਲਕੇ ਵਿੱਚ ਸਿਆਸੀ ਗਤੀਵਿਧੀਆਂ ਹੋਰਨਾਂ ਰਾਜਸੀ ਪਾਰਟੀਆਂ ਨਾਲੋਂ ਤੇਜ਼ ਕੀਤੀਆਂ ਹੋਈਆਂ ਹਨ। ਉਨ੍ਹਾਂ ਵੱਲੋਂ ਰੋਜ਼ਾਨਾ ਦਰਜਨਾਂ ਪਿੰਡਾਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਵੱਡੀ ਪੱਧਰ ’ਤੇ ਨਵੀਆਂ ਨਿਯੁਕਤੀਆ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸ੍ਰੀ ਕਾਤਰੋਂ ਨੇ ਕਿਹਾ ਉਨ੍ਹਾਂ ਦਾ ਮੁੱਖ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਧੂਰੀ ਵਿਧਾਨ ਸਭਾ ਦੀ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਪਾਉਣ ਦੀ ਹੈ ਜਿਸ ਕਾਰਨ ਉਨ੍ਹਾਂ ਤੇ ਪਾਰਟੀ ਦੇ ਆਗੂਆਂ ਵੱਲੋਂ ਸਖਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਉਨ੍ਹਾਂ ਵੱਲੋਂ ਸ੍ਰੀ ਬਾਦਲ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਹਰ ਵਰਗ ਦੇ ਲੋਕ ਅਕਾਲੀ ਦਲ ਬਾਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਤੇ ਲੋਕ ‘ਆਪ’ ਦੀ ਸਰਕਾਰ ਤੋਂ ਨਾਰਾਜ਼ ਨਜ਼ਰ ਆ ਰਹੇ ਹਨ ਪਰ 2027 ਦੀਆ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ ਤੇ ਪੰਜਾਬ ਦੇ ਲੋਕ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਸ਼ੁਰੂ ਕੀਤੀਆਂ ਪੰਜਾਬ ਬਚਾਉ ਰੈਲੀਆਂ ਇਤਿਹਾਸ ਰਚ ਰਹੀਆ ਹਨ। ਉਨ੍ਹਾਂ ਪਿੰਡ ਪੁੰਨਾਵਾਲ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।

