ਲੋਕ ਅਕਾਲੀ ਦਲ-ਬਸਪਾ ਦੇ ਹੱਕ ’ਚ ਲਾਉਣਗੇ ਮੋਹਰ: ਰੱਖੜਾ

ਲੋਕ ਅਕਾਲੀ ਦਲ-ਬਸਪਾ ਦੇ ਹੱਕ ’ਚ ਲਾਉਣਗੇ ਮੋਹਰ: ਰੱਖੜਾ

ਸੁਰਜੀਤ ਸਿੰਘ ਰੱਖੜਾ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ।- ਫ਼ੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 17 ਜਨਵਰੀ

ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਅਤੇ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਅੱਜ ਜਾਗਰੂਕ ਲੋਕ ਅਕਾਲੀ ਦਲ ਤੇ ਬਸਪਾ ਦੇ ਹੱਕ ’ਚ ਮੋਹਰ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਸ੍ਰੀ ਰੱਖੜਾ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪਿੰਡ ਰਣਬੀਰਪੁਰਾ ਪਟਿਆਲਾ ਵਿੱਚ ਪ੍ਰਚਾਰ ਕਰਨ ਦੌਰਾਨ ਕੀਤਾ। ਸ੍ਰੀ ਰੱਖੜਾ ਦੇ ਪਿੰਡ ਰਣਬੀਰਪੁਰਾ ਵਿੱਚ ਪੁੱਜਣ ’ਤੇ ਜਿੱਥੇ ਲੋਕਾਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ, ਉੱਥੇ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ। ਇਸ ਸਨਮਾਨ ਤੋਂ ਬਾਅਦ ਖ਼ੁਸ਼ੀ ਜ਼ਾਹਰ ਕਰਦਿਆਂ ਰੱਖੜਾ ਨੇ ਕਿਹਾ ਕਿ ਲੋਕਾਂ ਦਾ ਪਿਆਰ ਤੇ ਵਿਸ਼ਵਾਸ ਹੀ ਉਨ੍ਹਾਂ ਦੀ ਅਸਲ ਜਿੱਤ ਹੈ, ਜਿਸ ਤੋਂ ਸਾਬਿਤ ਹੋ ਜਾਂਦਾ ਹੈ ਕਿ ਅਕਾਲੀ ਦਲ ਤੇ ਬਸਪਾ ਹੀ ਲੋਕਾਂ ਦੀ ਅਸਲ ਪਾਰਟੀ ਹੈ ਤੇ ਲੋਕਾਂ ਲਈ ਵਿਕਾਸ ਕਰ ਸਕਦੀ ਹੈ।

ਡਕਾਲਾ (ਪੱਤਰ ਪ੍ਰੇਰਕ) ਅਕਾਲੀ ਦਲ ਦੇ ਹਲਕਾ ਸਮਾਣਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਚਰਨਜੀਤ ਸਿੰਘ ਰੱਖੜਾ ਨੇ ਵੀ ਹਲਕੇ ਨਾਲ ਸਬੰਧਿਤ ਪਿੰਡਾਂ ’ਚ ਚੋਣ ਪ੍ਰਚਾਰ ਭਖਾਇਆ ਹੋਇਆ ਹੈ। ਉਨ੍ਹਾਂ ਰੱਖੜਾ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਲੋਕਾਂ ਨੂੰ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਾਇਆ। ਇਸ ਮੌਕੇ ਉਨ੍ਹਾਂ ਦੇ ਨਾਲ ਅਕਾਲੀ ਆਗੂ ਗੁਰਧਿਆਨ ਸਿੰਘ ਭਾਨਰੀ, ਜਸਬੀਰ ਸਿੰਘ ਰੁਪਾਣਾ, ਮਨਪ੍ਰੀਤ ਸਵਾਜਪੁਰ ਤੇ ਹੈਪੀ ਢਕੜੱਬਾ ਆਦਿ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਗੁਰਧਿਆਨ ਸਿੰਘ ਭਾਨਰੀ ਵੱਲੋਂ ਵੀ ਰੱਖੜਾ ਦੇ ਹੱਕ ’ਚ ਪ੍ਰਚਾਰ ਕੀਤਾ ਜਾ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All