DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਘਰਾਂ ਨੇੜੇ ਗੰਦਾ ਪਾਣੀ ਖੜ੍ਹਨ ਕਾਰਨ ਲੋਕਾਂ ਦਾ ਜਿਊਣਾ ਔਖਾ

ਦੇਵੀਗੜ੍ਹ ਦੇ ਲੋਕ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਸੱਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਮਿਲਾ ਕੇ ਨਵੀਂ ਬਣਾਈ ਗਈ ਨਗਰ ਪੰਚਾਇਤ ਦੇਵੀਗੜ੍ਹ ਦੇ ਵਾਰਡਾਂ ਦਾ ਸੀਵਰੇਜ ਪੱਖੋਂ ਮਾੜਾ ਹਾਲ ਹੈ। ਘਰਾਂ ਨੇੜੇ ਖੜ੍ਹਾ...

  • fb
  • twitter
  • whatsapp
  • whatsapp
featured-img featured-img
ਪਿੰਡ ਜੁਲਕਾਂ ਵਿੱਚ ਘਰਾਂ ਨੇੜੇ ਖੜ੍ਹਾ ਗੰਦਾ ਪਾਣੀ।
Advertisement

ਦੇਵੀਗੜ੍ਹ ਦੇ ਲੋਕ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਸੱਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਮਿਲਾ ਕੇ ਨਵੀਂ ਬਣਾਈ ਗਈ ਨਗਰ ਪੰਚਾਇਤ ਦੇਵੀਗੜ੍ਹ ਦੇ ਵਾਰਡਾਂ ਦਾ ਸੀਵਰੇਜ ਪੱਖੋਂ ਮਾੜਾ ਹਾਲ ਹੈ।

ਘਰਾਂ ਨੇੜੇ ਖੜ੍ਹਾ ਗੰਦਾ ਪਾਣੀ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ ਅਤੇ ਗੰਦਾ ਪਾਣੀ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਛੱਪੜਾਂ ਦੇ ਪਾਣੀ ਵਿੱਚੋਂ ਆਉਂਦੀ ਬਦਬੂ ਨੇ ਲੋਕਾਂ ਨੂੰ ਹਾਲੋਂ ਬੇਹਾਲ ਕੀਤਾ ਹੋਇਆ ਹੈ। ਗੰਦੇ ਪਾਣੀ ਕਾਰਨ ਮੱਛਰਾਂ ਦੀ ਭਰਮਾਰ ਕਰਕੇ ਡੇਂਗੂ, ਮਲੇਰੀਆ ਅਤੇ ਚਮੜੀ ਦੇ ਰੋਗਾਂ ਵਰਗੀਆਂ ਬਿਮਾਰੀਆਂ ਦੇ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ। 2023 ਵਿੱਚ ਨਗਰ ਪੰਚਾਇਤ ਦੇਵੀਗੜ੍ਹ ਦੇ ਗੰਦੇ ਪਾਣੀ ਨੂੰ ਸਾਫ ਕਰਨ ਲਈ 19 ਕਰੋੜ ਰੁਪਏ ਦੀ ਲਾਗਤ ਵਾਲਾ ਪਾਣੀ ਸੋਧਣ ਵਾਲਾ ਪਲਾਂਟ ਮਨਜ਼ੂਰ ਹੋਇਆ ਸੀ ਜਿਸ ਨਾਲ ਸਥਾਨਕ ਲੋਕਾਂ ਨੂੰ ਸੀਵਰੇਜ ਦੇ ਪਾਣੀ ਤੋਂ ਰਾਹਤ ਮਿਲਣ ਦੀ ਆਸ ਵੱਝੀ ਸੀ ਪਰ ਇਹ ਪ੍ਰਾਜੈਕਟ ਤਿੰਨ ਸਾਲ ਬੀਤਣ ਦੇ ਬਾਵਜੂਦ ਵਿਚਾਲੇ ਲਟਕਿਆ ਪਿਆ ਹੈ ਜਿਸ ਕਾਰਨ ਲੋਕਾਂ ਵਿੱਚ ਪ੍ਰਸ਼ਾਸਨ ਖਿਲਾਫ਼ ਨਾਰਾਜ਼ਗੀ ਵਧਦੀ ਜਾ ਰਹੀ ਹੈ।

Advertisement

ਲੋਕਾਂ ਨੇ ਕਿਹਾ ਕਿ ਨਗਰ ਪੰਚਾਇਤ ਵੱਲੋਂ ਉਨ੍ਹਾਂ ਤੋਂ ਟੈਕਸ ਤਾਂ ਵਸੂਲਿਆ ਜਾ ਰਿਹਾ ਹੈ ਪਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਨਗਰ ਪੰਚਾਇਤ ਦੇਵੀਗੜ੍ਹ ਅਧੀਨ ਆਉਂਦੇ ਵਾਰਡ ਜੁਲਕਾਂ ਦੇ ਵਸਨੀਕਾਂ ਨੇ ਦਰਦ ਬਿਆਨਦੇ ਹੋਏ ਦੱਸਿਆ ਕਿ ਬਰਸਾਤ ਦੇ ਮੌਸਮ ਵਿੱਚ ਛੱਪੜ ਦਾ ਗੰਦਾ ਪਾਣੀ ਗਲੀਆਂ ਦੇ ਨਾਲ ਨਾਲ ਉਨ੍ਹਾਂ ਦੇ ਘਰਾਂ ਵਿੱਚ ਵੀ ਦਾਖ਼ਲ ਹੋ ਜਾਂਦਾ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਸਮੱਸਿਆ ਦਾ ਹੱਲ ਕੀਤਾ ਜਾਵੇ।

Advertisement

ਮਨਜ਼ੂਰੀ ਨਾ ਮਿਲਣ ਕਾਰਨ ਪ੍ਰਾਜੈਕਟ ਵਿੱਚ ਦੇਰ ਹੋਈ: ਪ੍ਰਧਾਨ

ਗੰਦੇ ਪਾਣੀ ਸਮੱਸਿਆ ਸਬੰਧੀ ਨਗਰ ਪੰਚਾਇਤ ਦੀ ਪ੍ਰਧਾਨ ਸਵਿੰਦਰ ਕੌਰ ਧੰਜੂ ਨੇ ਕਿਹਾ ਕਿ ਛੱਪੜਾਂ ਦੇ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਟਰੀਟਮੈਂਟ ਪਲਾਂਟ ਦਾ ਕੰਮ ਚੱਲ ਰਿਹਾ ਹੈ। ਇਸ ਪ੍ਰਾਜੈਕਟ ਵਿੱਚ ਨਹਿਰੀ ਵਿਭਾਗ ਤੋਂ ਮਨਜ਼ੂਰੀ ਨਾ ਮਿਲਣ ਕਾਰਨ ਦੇਰੀ ਹੋਈ ਹੈ। ਉਨ੍ਹਾਂ ਕਿਹਾ ਜਲਦ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਗੰਦੇ ਪਾਣੀ ਤੋਂ ਰਾਹਤ ਦਿੱਤੀ ਜਾਵੇਗੀ।

Advertisement
×