ਫਾਰਮਾਸਿਸਟਾਂ ਵੱਲੋਂ ਗ੍ਰਿਫ਼ਤਾਰੀਆਂ ਦੇਣ ਦੀ ਧਮਕੀ

ਫਾਰਮਾਸਿਸਟਾਂ ਵੱਲੋਂ ਗ੍ਰਿਫ਼ਤਾਰੀਆਂ ਦੇਣ ਦੀ ਧਮਕੀ

ਖੇਤਰੀ ਪ੍ਰਤੀਨਿਧ
ਪਟਿਆਲਾ, 14 ਜੁਲਾਈ

ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ 14 ਸਾਲਾਂ ਤੋਂ ਠੇਕਾ ਆਧਾਰ ’ਤੇੇ ਕੰਮ ਕਰਦੇ ਆ ਰਹੇ ਰੂਰਲ ਫਾਰਮੇਸੀ ਅਫ਼ਸਰਾਂ ਅਤੇ ਚੌਥਾ ਦਰਜਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਵਾਉਣ ਲਈ ਸ਼ੁਰੂ ਕੀਤੀ ਗਈ ਸੂਬਾਈ ਹੜਤਾਲ਼ ਅੱਜ 26ਵੇਂ ਦਿਨ ਵੀ ਜਾਰੀ ਰਹੀ। ਇਸ ਦੌਰਾਨ ਸੰਘਰਸ਼ ਵਾਪਸ ਲੈਣ ਲਈ ਕੁਝ ਅਧਿਕਾਰੀਆਂ ਵੱਲੋਂ ਸੂਬਾਈ ਆਗੂਆਂ ਨੂੰ ਧਮਕਾਉਣ ਦੇ ਦੋਸ਼ ਲਾਉਂਦਿਆਂ ਧਰਨਾਕਾਰੀਆਂ ਨੇ ਜੇਲ੍ਹ ਭਰੋ ਅੰਦੋਲਨ ਦੀ ਧਮਕੀ ਦਿੱਤੀ। ਇਸ ਮੌਕੇ ਰੂਰਲ ਫਾਰਮੇਸੀ ਅਫਸਰ ਐਸੋਸੀਏਸਨ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਸੌਜਾ ਦੀ ਅਗਵਾਈ ਹੇਠ ਅੱਜ ਇਥੇ ਏਡੀਸੀ (ਡੀ) ਦੇ ਦਫ਼ਤਰ ਬਾਹਰ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ, ਜਥੇਬੰਦੀ ਦੇ ਸੂਬਾਈ ਬੁਲਾਰੇ ਤੇ ਮੀਤ ਪ੍ਰਧਾਨ ਸਵਰਤ ਸ਼ਰਮਾ ਨੇ ਕਿਹਾ ਕਿ ਸੇਵਾਵਾਂ ਰੈਗੂਲਰ ਕਰਨ ਦੀ ਥਾਂ ਸਰਕਾਰ ਵੱਲੋਂ ਸੰਘਰਸ਼ ਵਾਪਸ ਲੈਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੱਕਾਂ ਲਈ ਬੁਲੰਦ ਕੀਤੀ ਜਾਣ ਵਾਲ਼ੀ ਆਵਾਜ਼ ਨੂੰ ਦਬਾਉਣ ਦੇ ਸਰਕਾਰੀ ਮਨਸੂਬੇ ਕਦੇ ਵੀ ਸਫ਼ਲ ਨਹੀਂ ਹੋਣ ਦਿੱਤੇ ਜਾਣਗੇ। ਅਗਲੇ ਦੌਰ ’ਚ ਗ੍ਰਿਫ਼ਤਾਰੀਆਂ ਦੇ ਕੇ ਸੰਘਰਸ਼ ਨੂੰ ਹੋਰ ਭਖਾਇਆ ਜਾਵੇਗਾ। ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸੌਜਾ ਨੇ ਕਿਹਾ ਕਿ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਵਿੱਚ ਗੁਰਸੇਵਕ ਸਿੰਘ, ਗੁਰਮੁੱਖ ਸਿੰਘ, ਬਲਕਾਰ ਸਿੰਘ, ਰੀਮਾ ਰਾਣੀ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All