ਫਾਰਮਾਸਿਸਟ ਚਾਰ ਨੂੰ ਦੇਣਗੇ ਕੈਪਟਨ, ਮਨਪ੍ਰੀਤ ਤੇ ਪੰਚਾਇਤ ਮੰਤਰੀ ਦੇ ਹਲਕਿਆਂ ’ਚ ਧਰਨੇ

ਫਾਰਮਾਸਿਸਟ ਚਾਰ ਨੂੰ ਦੇਣਗੇ ਕੈਪਟਨ, ਮਨਪ੍ਰੀਤ ਤੇ ਪੰਚਾਇਤ ਮੰਤਰੀ ਦੇ ਹਲਕਿਆਂ ’ਚ ਧਰਨੇ

ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਜੁਲਾਈ

14 ਸਾਲ ਤੋਂ ਠੇਕੇ 'ਤੇ ਨਿਗੂਣੀਆਂ ਤਨਖ਼ਾਹਾਂ ਨਾਲ ਸਾਰ ਰਹੇ ਪੰਜਾਬ ਭਰ ਦੇ 1186 ਰੂਰਲ ਫਾਰਮਾਸਿਸਟਾਂ ਵੱਲੋਂ ਸ਼ੁਰੂ ਕੀਤੀ ਗਈ ਸੁਬਾਈ ਹੜਤਾਲ ਅੱਜ 14ਵੇਂ ਦਿਨ ਜਾਰੀ ਰਹੀ, ਜਿਸ ਦੌਰਾਨ ਫਾਰਮਾਸਿਸਟਾਂ ਨੇ ਕਰੋਨਾ ਐਮਰਜੈਂਸੀ ਡਿਊਟੀਆਂ ਦਾ ਬਾਈਕਾਟ ਕਰਕੇ ਸੂਬੇ ਭਰ ਵਿੱਚ ਧਰਨੇ ਮੁਜ਼ਾਹਰੇ ਕੀਤੇ, ਜਿਨ੍ਹਾਂ ਦੀ ਅਗਵਾਈ ਜਥੇਬੰਦੀ ਦੇ ਸੂਬਾਈ ਪ੍ਰਧਾਨ ਜੋਤ ਰਾਮ ਵੱਲੋਂ ਕੀਤੀ ਜਾ ਰਹੀ ਹੈ। ਜਥੇਬੰਦੀ ਦੇ ਮੁੱਖ ਬੁਲਾਰੇ ਸਵਰਤ ਸ਼ਰਮਾ ਨੇ ਦੱਸਿਆ ਕਿ ਜਥੇਬੰਦੀ ਨੇ 4 ਜੁਲਾਈ ਨੂੰ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡ ਕੇ ਧਰਨੇ ਮੁਜ਼ਾਹਰੇ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਦੌਰਾਨ ਮੁੱਖ ਮੰਤਰੀ ਦੇ ਹਲਕੇ ਪਟਿਆਲਾ ਸਮੇਤ ਪੰਚਾਇਤ ਮੰਤਰੀ ਅਤੇ ਵਿੱਤ ਮੰਤਰੀ ਦੇ ਹਲਕਿਆਂ ਵਿੱਚ ਧਰਨੇ ਮੁਜ਼ਾਹਰੇ ਅਤੇ ਪ੍ਰਦਰਸ਼ਨ ਕੀਤੇ ਜਾਣਗੇ। ਇਸੇ ਦੌਰਾਨ ਜਥੇਬੰਦੀ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਅਮਰਿੰਦਰ ਸਿੰਘ ਸੌਜਾ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿਖੇ ਫਾਰਮਾਸਿਸਟਾਂ ਨੇ ਧਰਨਾ ਦਿੱਤਾ ਤੇ ਸਰਕਾਰ ਦਾ ਸਿਆਪਾ ਕੀਤਾ। ਪਟਿਆਲਾ ਵਿਚਲੇ ਧਰਨੇ ਵਿੱਚ ਦਵਿੰਦਰ ਸਿੰਘ, ਕੁਲਵੰਤ ਸਿੰਘ, ਗੁਰਵਿੰਦਰ ਸਿੰਘ, ਨਿਰਮਲ ਸਿੰਘ, ਸਤਵੀਰ ਸਿੰਘ, ਪ੍ਰਦੀਪ ਕੁਮਾਰ, ਨਰਿੰਦਰ ਸ਼ਰਮਾ, ਜਤਿੰਦਰਪਾਲ ਸਿੰਘ, ਸੰਦੀਪ ਸਿੰਘ, ਬ੍ਰਮਨਾਥ, ਗੁਰਮੀਤ ਸਿੰਘ ਲੰਗ, ਪਲਜਿੰਦਰ ਕੌਰ ਅਤੇ ਗੁਰਚਰਨ ਸਿੰਘ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All