ਪਲੇਸਮੈਂਟ ਕੈਂਪ ਅੱਜ
ਪੱਤਰ ਪ੍ਰੇਰਕ ਮਾਨਸਾ, 14 ਜਨਵਰੀ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਮਾਨਸਾ ਦਫ਼ਤਰ ਵਿੱਚ 15 ਜਨਵਰੀ ਨੂੰ ‘ਰੈਕਸਾ ਸਕਿਊਰਿਟੀ ਸਰਵਿਸ ਲਿਮਟਿਡ’ ਵੱਲੋਂ ਸਕਿਊਰਿਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ...
Advertisement
ਪੱਤਰ ਪ੍ਰੇਰਕ
ਮਾਨਸਾ, 14 ਜਨਵਰੀ
Advertisement
ਜ਼ਿਲ੍ਹਾ ਰੁਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਮਾਨਸਾ ਦਫ਼ਤਰ ਵਿੱਚ 15 ਜਨਵਰੀ ਨੂੰ ‘ਰੈਕਸਾ ਸਕਿਊਰਿਟੀ ਸਰਵਿਸ ਲਿਮਟਿਡ’ ਵੱਲੋਂ ਸਕਿਊਰਿਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਘੱਟੋ-ਘੱਟ ਯੋਗਤਾ 10ਵੀਂ ਪਾਸ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ ਸੀਮਾ 20 ਤੋਂ 35 ਸਾਲ ਤੱਕ ਅਤੇ ਲੜਕਿਆਂ ਲਈ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਤੇ ਲੜਕੀਆਂ ਲਈ 5 ਫੁੱਟ ਹੋਣਾ ਚਾਹੀਦਾ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
Advertisement
×