ਪਲੇਸਮੈਂਟ ਕੈਂਪ ਅੱਜ
ਪੱਤਰ ਪ੍ਰੇਰਕਪਟਿਆਲਾ, 14 ਜੁਲਾਈ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 15 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਟਾਟਾ ਏਆਈਜੀ ਵੱਲੋਂ...
ਪੱਤਰ ਪ੍ਰੇਰਕਪਟਿਆਲਾ, 14 ਜੁਲਾਈ
ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 15 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਟਾਟਾ ਏਆਈਜੀ ਵੱਲੋਂ ਚੈਨਲ ਸੇਲਜ਼ ਮੈਨੇਜਰ ਦੀ ਅਸਾਮੀ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਜਿਸ ਲਈ ਵਿਦਿਅਕ ਯੋਗਤਾ ਗ੍ਰੈਜੂਏਸ਼ਨ ਅਤੇ 25 ਤੋਂ 35 ਸਾਲ ਉਮਰ ਵਾਲੇ ਪੁਰਸ਼ ਅਤੇ ਮਹਿਲਾ ਦੋਵੇਂ ਉਮੀਦਵਾਰ ਯੋਗ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਕੈਂਪ ਵਿੱਚ ਹਿੱਸਾ ਲੈ ਕੇ ਰੁਜ਼ਗਾਰ ਪ੍ਰਾਪਤ ਕਰ ਸਕਦੇ ਹਨ।