ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪਲੇਸਮੈਂਟ ਕੈਂਪ ਅੱਜ

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਭਲਕੇ 25 ਜੁਲਾਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਮੈਕਸ ਲਾਈਫ਼ ਇੰਸ਼ੋਰੈਂਸ ’ਚ ਵਿੱਤੀ ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ...
Advertisement
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਭਲਕੇ 25 ਜੁਲਾਈ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਐਕਸਿਸ ਮੈਕਸ ਲਾਈਫ਼ ਇੰਸ਼ੋਰੈਂਸ ’ਚ ਵਿੱਤੀ ਸਲਾਹਕਾਰ ਦੀ ਆਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਕਸਿਸ ਮੈਕਸ ਲਾਈਫ਼ ਇੰਸ਼ੋਰੈਂਸ ’ਚ ਵਿੱਤੀ ਸਲਾਹਕਾਰ ਦੀ ਆਸਾਮੀ ਲਈ 18 ਤੋਂ 25 ਸਾਲ ਦੇ ਦਸਵੀਂ ਅਤੇ ਬਾਰ੍ਹਵੀਂ ਪਾਸ ਮਹਿਲਾ ਤੇ ਪੁਰਸ਼ ਉਮੀਦਵਾਰ ਇੰਟਰਵਿਊ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ ਅਸਲ ਸਰਟੀਫਿਕੇਟ, ਫੋਟੋ ਕਾਪੀਆਂ ਅਤੇ ਰਜ਼ਿਊਮ ਨਾਲ ਲੈ ਕੇ 25 ਜੁਲਾਈ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਪਹੁੰਚਣ।

 

Advertisement

 

Advertisement