ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਯੋਜਨਾ ਬਣਾਈ ਜਾਵੇਗੀ: ਡਾ. ਬਲਜੀਤ ਕੌਰ

ਬਾਲ ਘਰਾਂ ਦਾ ਦੌਰਾ ਕਰਕੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ

ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਯੋਜਨਾ ਬਣਾਈ ਜਾਵੇਗੀ: ਡਾ. ਬਲਜੀਤ ਕੌਰ

ਬਾਲ ਘਰ ਦੇ ਬੱਚਿਆਂ ਨੂੰ ਮਿਲਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ। -ਫੋਟੋ: ਮਰਦਾਂਪੁਰ

ਪੱਤਰ ਪ੍ਰੇਰਕ

ਰਾਜਪੁਰਾ, 27 ਮਈ 

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੋਂ ਦੇ ਚਿਲਡਰਨ ਹੋਮਜ਼, ਸਹਿਯੋਗ ਹੋਮ ਅਤੇ ਐੱਸ.ਓ.ਐੱਸ ਬਾਲ ਪਿੰਡ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਚਿਲਡਰਨ ਹੋਮਜ਼ ਵਿੱਚ ਰਹਿ ਰਹੇ ਬੱਚਿਆਂ ਦੇ ਰਹਿਣ-ਸਹਿਣ, ਖਾਣ-ਪੀਣ,  ਸਿੱਖਿਆ ਤੇ ਸਿਹਤ ਸਬੰਧੀ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਸੁਨਿਹਰੇ ਭਵਿੱਖ ਲਈ ਯੋਜਨਾ ਬਣਾਈ ਜਾਵੇਗੀ ਤਾਂ ਉਹ ਚੰਗੀ ਸਿੱਖਿਆ ਹਾਸਲ ਕਰ ਕੇ ਵਧੀਆ ਮੁਕਾਮ ਹਾਸਲ ਕਰ ਸਕਣ। ਇਸ ਮੌਕੇ ਡਾ. ਬਲਜੀਤ ਕੌਰ ਨੇ ਚਿਲਡਰਨ ਹੋਮਜ਼, ਸਹਿਯੋਗ ਹੋਮ ਅਤੇ ਐਸ.ਓ.ਐਸ ਬਾਲ ਪਿੰਡ ਦੇ ਬੱਚਿਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਪ੍ਰਬੰਧਕਾਂ ਨੂੰ ਬੱਚਿਆਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਚਿਲਡਰਨ ਹੋਮਜ਼ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਮਜ਼ਦੂਰੀ ਰੋਕਣ ਸਬੰਧੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਪੜ੍ਹਾਈ ਤੋਂ ਦੂਰ ਹੋ ਚੁੱਕੇ ਬੱਚਿਆਂ  ਨੂੰ ਸਕੂਲਾਂ ਵਿੱਚ ਲੈ ਕੇ ਜਾਵਾਂਗੇ। 

 ਇਸ ਮੌਕੇ ਐੱਸਡੀਐੱਮ ਡਾ. ਸੰਜੀਵ ਕੁਮਾਰ, ਏਡੀਸੀ (ਜ) ਗੁਰਪ੍ਰੀਤ ਸਿੰਘ ਥਿੰਦ ਤੇ ਐੱਸ.ਪੀ ਹਰਕਮਲ ਕੌਰ ਆਦਿ ਹਾਜ਼ਰ ਸਨ।    

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All