ਕਾਵਿ ਸੰਗ੍ਰਹਿ ‘ਅਹਿਸਾਸ’ ਲੋਕ ਅਰਪਣ
ਗਿਆਨਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਡਾ. ਜੀ ਐੱਸ ਆਨੰਦ ਦੀ ਪ੍ਰਧਾਨਗੀ ਹੇਠ ਹੋਏ ਇੱਕ ਸਾਹਿਤਕ ਸਮਾਗਮ ਵਿੱਚ ਸ਼ਾਇਰਾ ਮਨਜੀਤ ਕੌਰ ਆਜ਼ਾਦ ਦਾ ਕਾਵਿ ਸੰਗ੍ਰਹਿ ‘ਅਹਿਸਾਸ’ ਲੋਕ ਅਰਪਣ ਕੀਤਾ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ...
Advertisement
ਗਿਆਨਦੀਪ ਸਾਹਿਤ ਸਾਧਨਾ ਮੰਚ ਪਟਿਆਲਾ ਵੱਲੋਂ ਭਾਸ਼ਾ ਵਿਭਾਗ ਦੇ ਸੈਮੀਨਾਰ ਹਾਲ ਵਿੱਚ ਡਾ. ਜੀ ਐੱਸ ਆਨੰਦ ਦੀ ਪ੍ਰਧਾਨਗੀ ਹੇਠ ਹੋਏ ਇੱਕ ਸਾਹਿਤਕ ਸਮਾਗਮ ਵਿੱਚ ਸ਼ਾਇਰਾ ਮਨਜੀਤ ਕੌਰ ਆਜ਼ਾਦ ਦਾ ਕਾਵਿ ਸੰਗ੍ਰਹਿ ‘ਅਹਿਸਾਸ’ ਲੋਕ ਅਰਪਣ ਕੀਤਾ ਗਿਆ। ਸਮਾਗਮ ਦਾ ਆਗਾਜ਼ ਕਰਦਿਆਂ ਮੰਚ ਦੇ ਜਨਰਲ ਸਕੱਤਰ ਬਲਬੀਰ ਜਲਾਲਾਬਾਦੀ ਨੇ ਮਨਜੀਤ ਕੌਰ ‘ਅਜ਼ਾਦ’ ਦੀ ਸਿਰਜਣ ਪ੍ਰਕਿਰਿਆ ਅਤੇ ਪੁਸਤਕ ਸਬੰਧੀ ਜਾਣਕਾਰੀ ਸਾਂਝੀ ਕੀਤੀ। ਮੁੱਖ ਮਹਿਮਾਨ ਵਜੋਂ ਬੋਲਦਿਆਂ ਡਾ. ਪਰਮਿੰਦਰ ਜੀਤ ਕੌਰ ਨੇ ਕਿਹਾ ਕਿ ਕਵਿੱਤਰੀ ਨੇ ਆਪਣੇ ਅਹਿਸਾਸਾਂ ਰਾਹੀਂ ਸਮਾਜ ਦੇ ਦਰਦ ਨੂੰ ਸ਼ਬਦਾਂ ਵਿੱਚ ਪਰੋਣ ਦਾ ਯਤਨ ਕੀਤਾ ਹੈ। ਪਰਚੇ ’ਤੇ ਬਹਿਸ ਦਾ ਆਰੰਭ ਕਰਦਿਆਂ ਡਾ. ਮਹੇਸ਼ ਗੌਤਮ ਨੇ ਵੀ ਪੁਸਤਕ ਨੂੰ ਦਰਦ ਦੀ ਕਵਿਤਾ ਕਿਹਾ। ਮੰਚ ਵੱਲੋਂ ਕੁਲਵੰਤ ਸਿੰਘ ਨਾਰੀਕੇ ਦੀ ਸੰਪਾਦਨਾ ਹੇਠ ਛਪਦੇ ਮੈਗਜ਼ੀਨ ‘ਗੁਸਈਆਂ’ ਦਾ ਤਾਜ਼ਾ ਅੰਕ ਵੀ ਲੋਕ ਅਰਪਣ ਕੀਤਾ ਗਿਆ।
Advertisement
Advertisement
×