ਪੁਲੀਸ ਵੱਲੋਂ ਬੱਸਾਂ ਤੇ ਦੁਕਾਨਾਂ ਦੀ ਚੈਕਿੰਗ
ਡੀਐੱਸਪੀ ਫਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਥਾਣਾ ਸਿਟੀ ਮੁਖੀ ਜਸਪ੍ਰੀਤ ਸਿੰਘ, ਸਦਰ ਥਾਣਾ ਮੁਖੀ ਅਜੇਪਾਲ ਪਰੋਚਾ ਤੇ ਪੁਲੀਸ ਮੁਲਾਜ਼ਮਾਂ ਨੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਬੱਸ ਸਟੈਂਡ ’ਚ ਬੱਸਾਂ ਅਤੇ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਡੀਐੱਸਪੀ ਬਰਾੜ ਨੇ...
Advertisement
ਡੀਐੱਸਪੀ ਫਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਥਾਣਾ ਸਿਟੀ ਮੁਖੀ ਜਸਪ੍ਰੀਤ ਸਿੰਘ, ਸਦਰ ਥਾਣਾ ਮੁਖੀ ਅਜੇਪਾਲ ਪਰੋਚਾ ਤੇ ਪੁਲੀਸ ਮੁਲਾਜ਼ਮਾਂ ਨੇ ਆਜ਼ਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਬੱਸ ਸਟੈਂਡ ’ਚ ਬੱਸਾਂ ਅਤੇ ਦੁਕਾਨਾਂ ਦੀ ਚੈਕਿੰਗ ਕੀਤੀ। ਇਸ ਮੌਕੇ ਡੀਐੱਸਪੀ ਬਰਾੜ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ 15 ਅਗਸਤ ਨੂੰ ਮੁੱਖ ਰੱਖਦਿਆਂ ਭੀੜ ਵਾਲੇ ਬਾਜ਼ਾਰਾਂ, ਹਸਪਤਾਲਾਂ, ਬੱਸ ਅੱਡਿਆਂ ਤੇ ਹੋਰ ਜਨਤਕ ਥਾਵਾਂ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਕਿ ਕੋਈ ਅਣਸੁਖਾਵੀ ਘਟਨਾ ਨਾਂ ਵਾਪਰ ਸਕੇ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਪੁਲੀਸ ਮੁਲਾਜ਼ਮ ਵੀ ਮੌਜੂਦ ਸਨ।
Advertisement
Advertisement