DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Police Custody Torture: ਮੋਹਣਜੀਤ ਸਿੰਘ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ

ਸਾਬਕਾ ਮੰਤਰੀ ਨੇ ਨੌਜਵਾਨ ਨਾਲ ਮੁਲਾਕਾਤ ਕੀਤੀ

  • fb
  • twitter
  • whatsapp
  • whatsapp
featured-img featured-img
ਮੋਹਨਜੀਤ ਸਿੰਘ ਦਾ ਹਾਲਚਾਲ ਪੁੱਛਦੇ ਹੋਏ ਸਾਬਕਾ ਕਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਭਾਈ ਗੋਬਿੰਦ ਸਿੰਘ ਲੌਂਗੋੇਵਾਲ।
Advertisement

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਰਾਜਿੰਦਰ ਸਿੰਘ ਦੀਪਾ ਨੇ ਸਿਵਲ ਹਸਪਤਾਲ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪਿੰਡ ਸ਼ੇਰੋਂ ਵਿੱਚ ਨਸ਼ਿਆਂ ਬਾਰੇ ਵਿਰੋਧ ਕਰਨ ਤੋਂ ਬਾਅਦ ਪੁਲੀਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਮੋਹਣਜੀਤ ਸਿੰਘ ਸ਼ੇਰੋਂ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਮੋਹਣਜੀਤ ਸਿੰਘ ਨੇ ਆਪਣੀ ਹੱਡ-ਬੀਤੀ ਸੁਣਾਉਂਦਿਆਂ ਪੁਲੀਸ ਹਿਰਾਸਤ ਦੌਰਾਨ ਕੁੱਟਮਾਰ, ਅਣਮਨੁੱਖੀ ਵਿਹਾਰ ਅਤੇ ਧਾਰਮਿਕ ਕਕਾਰਾਂ ਦੀ ਬੇਅਦਬੀ ਦੇ ਦੋਸ਼ ਲਗਾਏ। ਪਰਮਿੰਦਰ ਸਿੰਘ ਢੀਂਡਸਾ ਅਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਥਿਤ ਤਸ਼ੱਦਦ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇਹ ਮੌਲਿਕ ਅਧਿਕਾਰਾਂ ਤੇ ਮਨੁੱਖੀ ਮਰਿਆਦਾ ਦੀ ਗੰਭੀਰ ਉਲੰਘਣਾ ਹੈ। ਉਨ੍ਹਾਂ ਪਰਾਜਪਾਲ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਮਲਵਈ ਨੇ ਵੀ ਮੋਹਣਜੀਤ ਸਿੰਘ ਦੀ ਕਥਿਤ ਕੁੱਟਮਾਰ ਦੀ ਨਿੰਦਾ ਕੀਤੀ। ਯੂਨੀਅਨ ਆਗੂ ਰਾਮਪਾਲ ਸ਼ਰਮਾ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ।

ਦੋਸ਼ ਸਹੀ ਸਾਬਤ ਹੋਣ ’ਤੇ ਹੋਵੇਗੀ ਕਾਰਵਾਈ: ਡੀ ਐੱਸ ਪੀ

ਸੰਗਰੂਰ ਪੁਲੀਸ ਵੱਲੋਂ ਡੀ ਐੱਸ ਪੀ ਦਲਬੀਰ ਸਿੰਘ ਢਿਲੋਂ ਨੇ ਮੋਹਨਜੀਤ ਸਿੰਘ ਵਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਮੋਹਨਜੀਤ ਸਿੰਘ ਦਾ ਬੀਤੇ ਕੱਲ੍ਹ ਨਸ਼ਿਆਂ ਨੂੰ ਲੈ ਕੇ ਮੈਡੀਕਲ ਕਰਵਾਇਆ ਗਿਆ ਸੀ ਜਿਸ ਵਿੱਚ ਉਹ ਪਾਜ਼ੇਟਿਵ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਇਸ ਬਾਬਤ ਪ੍ਰਸ਼ਾਸਨ ਵੱਲੋਂ ਇੱਕ ਅਧਿਕਾਰੀ ਦੀ ਡਿਊਟੀ ਲਾਈ ਗਈ ਹੈ ਜਿਸ ਵਿੱਚ ਜੇ ਮੋਹਨਜੀਤ ਸਿੰਘ ਵਲੋਂ ਲਾਏ ਸੁਨਾਮ ਪੁਲੀਸ ਉੱਤੇ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
×