Police encounter: ਪਟਿਆਲਾ ਪੁਲੀਸ ਨਾਲ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀ
ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਹਨ ਦਰਜ
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 14 ਮਈ
Advertisement
ਪਟਿਆਲਾ-ਸਰਹਿੰਦ ਰੋਡ ’ਤੇ ਸਥਿਤ ਪਿੰਡ ਫੱਗਣਮਾਜਰਾ ਨੇੜੇ ਪੁਲੀਸ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀ ਹੋ ਗਿਆ।
ਐੱਸਐੱਸਪੀ ਵਰੁਣ ਸ਼ਰਮਾ ਨੇ ਮੌਕੇ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘੜੂਆਂ ਖੇਤਰ ਨਾਲ ਸਬੰਧਿਤ ਪਟਿਆਲਾ ਦੇ ਤ੍ਰਿਪੜੀ ਖੇਤਰ ਵਿੱਚੋਂ ਸਕਾਰਪੀਓ ਖੋਹਣ ਵਾਲਾ ਬਦਮਾਸ਼ ਗੁਰਚਰਨ ਸਿੰਘ ਕਾਲੂ ਅੱਜ ਪਟਿਆਲਾ ਪੁਲੀਸ ਨਾਲ ਮੁੱਠਭੇੜ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।
ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਨੇ ਪਹਿਲਾਂ ਪੁਲੀਸ ’ਤੇ 32 ਬੋਰ ਪਿਸਤੌਲ ਨਾਲ ਚਾਰ ਫਾਇਰਬ ਕੀਤੇ ਅਤੇ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਕਾਲੂ ਦੀ ਲੱਤ ਵਿੱਚ ਗੋਲੀ ਲੱਗੀ। ਮੁਲਜ਼ਮ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਪਹਿਲਾਂ ਵੀ ਅੱਠ ਕੇਸ ਦਰਜ ਹਨ।
Advertisement