ਪੁਲੀਸ ਨੇ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ

ਪੁਲੀਸ ਨੇ ਸਾਈਕਲ ਰੈਲੀ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ

ਸਰਬਜੀਤ ਸਿੰਘ ਭੰਗੂ

ਪਟਿਆਲਾ, 3 ਜੂਨ

ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜਾਗਰੂਕ ਕਰਨ ਹਿਤ ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਅੱਜ ਸਵਖਤੇ ਹੀ ਸਾਈਕਲ ਰੈਲੀ ਕੱਢੀ ਗਈ ਗਈ।

ਪੁਲੀਸ ਲਾਈਨ ਤੋਂ ਸ਼ੁਰੂ ਹੋਈ ਇਸ ਸਾਈਕਲ ਰੈਲੀ ਵਿੱਚ ਪੁਲੀਸ ਦੇ 125 ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਹਿੱਸਾ ਲਿਆ। ਇਹ ਰੈਲੀ ਗੁਰਦੁਆਰਾ ਸ੍ਰੀ ਦੁੱਖ-ਨਿਵਾਰਨ ਸਾਹਿਬ, ਖੰਡਾ ਚੌਂਕ, ਰਜਵਾਹਾ ਰੋਡ, ਸਰਕਟ ਹਾਊਸ ਗੋਲ ਚੱਕਰ, ਕੈਪੀਟਲ ਸਿਨਮੇ, ਸ਼੍ਰੀ ਕਾਲੀ ਮਾਤਾ ਮੰਦਰ, ਸੇਰਾਂ ਵਾਲਾ ਗੇਟ, ਧਰਮਪੁਰਾ ਬਾਜ਼ਾਰ, ਅਨਾਰਦਾਣਾ ਚੌਂਕ, ਏ.ਟੈਂਕ, ਪਰਾਂਦਾ ਬਾਜ਼ਾਰ, ਕੋਤਵਾਲੀ, ਕਿਲ੍ਹਾ ਮੁਬਾਰਕ, ਸ਼ਾਹੀ ਸਮਾਧਾਂ, ਸਮਾਣੀਆ ਗੇਟ, ਐਨ.ਆਈ.ਐਸ. ਚੌਂਕ, ਅੱਪਰਮਾਲ, ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ, ਵਾਈ.ਪੀ.ਐਸ ਚੌਂਕ, ਠੀਕਰੀਵਾਲਾ ਚੌਂਕ, ਫੁਹਾਰਾ ਚੌਂਕ, ਲੀਲ੍ਹਾ ਭਵਨ, 22 ਨੰਬਰ ਫਾਟਕ ਰੇਲਵੇ ਓਵਰ ਬ‌ਰਿਜ਼, ਭੁਪਿੰਦਰਾ ਰੋਡ, ਥਾਪਰ ਯੂਨੀਵਰਸਿਟੀ ਚੌਂਕ ਅਤੇ ਮਿੰਨੀ ਸੈਕਟਰੀਏਟ ਤੋਂ ਹੁੰਦੀ ਹੋਈ ਵਾਪਸ ਪੁਲੀਸ ਲਾਈਨ ਪੁੱਜ ਕੇ ਸਮਾਪਤ ਹੋਈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਸ਼ਹਿਰ

View All