ਪੱਤਰ ਪ੍ਰੇਰਕ
ਰਾਜਪੁਰਾ, 21 ਮਈ
ਇਥੋਂ ਦੀ ਪੁਲੀਸ ਵੱਲੋਂ ਡੀ.ਐੱਸ.ਪੀ ਬੂਟਾ ਸਿੰਘ, ਥਾਣਾ ਸਦਰ ਦੇ ਮੁਖੀ ਅਮਨਦੀਪ ਤਰਿਕਾ ਅਤੇ ਸਿਟੀ ਮੁਖੀ ਇੰਸਪੈਕਟਰ ਹਰਮਨਪ੍ਰੀਤ ਸਿੰਘ ਚੀਮਾ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਟਾਊਨ ਤੇ ਰਾਜਪੁਰਾ ਦੇ ਮੁੱਖ ਬਾਜ਼ਾਰਾਂ ’ਚੋਂ ਕੱਢਿਆ ਗਿਆ। ਇਸ ਮੌਕੇ ਡੀ.ਐੱਸ.ਪੀ ਬੂਟਾ ਸਿੰਘ ਨੇ ਦੱਸਿਆ ਕਿ ਅੱਜ ਦੇ ਫਲੈਗ ਮਾਰਚ ਦਾ ਉਦੇਸ਼ ਸ਼ਹਿਰ ਵਾਸੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਨੂੰ ਉਨ੍ਹਾਂ ਦੇ ਮਾੜੇ ਮਨਸੂਬਿਆਂ ਤੋਂ ਰੋਕਣਾ ਹੈ।