ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਲੀਸ ਵੱਲੋਂ ਹਾਜੀਪੁਰ ਤੇ ਅਲੀਪੁਰ ਵਿੱਚ ਛਾਪਾ

300 ਲਿਟਰ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ
Advertisement

ਥਾਣਾ ਜੁਲਕਾਂ ਅਧੀਨ ਕਈ ਪਿੰਡਾਂ ਵਿੱਚ ਨਾਜਾਇਜ਼ ਸ਼ਰਾਬ ਕੱਢਣ ਦੀ ਸੂਚਨਾ ਮਿਲਣ ’ਤੇ ਆਬਕਾਰੀ ਵਿਭਾਗ ਅਤੇ ਥਾਣਾ ਜੁਲਕਾਂ ਦੀ ਪੁਲੀਸ ਵੱਲੋਂ ਪਿੰਡ ਹਾਜੀਪੁਰ ਵਿੱਚ ਛਾਪਾ ਮਾਰਿਆ ਗਿਆ। ਥਾਣਾ ਜੁਲਕਾਂ ਦੇ ਐੱਸ ਐੱਚ ਓ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੀ ਟੀਮ ਅਤੇ ਜੁਲਕਾਂ ਪੁਲੀਸ ਦੇ ਸਹਾਇਕ ਥਾਣੇਦਾਰ ਕਰਮ ਚੰਦ ਤੇ ਹੋਰ ਮੁਲਾਜ਼ਮਾਂ ਨੇ ਪਿੰਡ ਹਾਜੀਪੁਰ ਵਿੱਚ ਛਾਪੇ ਦੌਰਾਨ 15-15 ਲਿਟਰ ਦੀਆਂ 18 ਪੀਪੀਆਂ ਅਤੇ ਇੱਕ ਡਰੰਮ ਬਰਾਮਦ ਕੀਤਾ ਹੈ ਜਿਨ੍ਹਾਂ ਵਿੱਚ 300 ਲਿਟਰ ਲਾਹਣ ਸੀ। ਇਹ ਲਾਹਣ ਬੰਤ ਸਿੰਘ ਤੇ ਸ਼ਿੰਦਰ ਸਿੰਘ ਵਾਸੀਆਨ ਪਿੰਡ ਹਾਜੀਪੁਰ ਦੇ ਘਰੋਂ ਬਰਾਮਦ ਹੋਈ। ਇਸੇ ਤਰ੍ਹਾਂ ਹੀ ਪਿੰਡ ਅਲੀਪੁਰ ਵਜੀਰ ਸਾਹਿਬ ਵਿੱਚ ਨਿਸ਼ਾਨ ਸਿੰਘ ਦੇ ਘਰ ਛਾਪਾ ਮਾਰ ਕੇ ਉਸ ਦੇ ਘਰੋਂ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਨਿਸ਼ਾਨ ਸਿੰਘ ਇਹ ਸ਼ਰਾਬ ਲੋਕਾਂ ਨੂੰ ਵੇਚਣ ਦੀ ਤਿਆਰੀ ਵਿੱਚ ਸੀ। ਥਾਣਾ ਜੁਲਕਾਂ ਦੀ ਪੁਲੀਸ ਨੇ ਇਨ੍ਹਾਂ ਤਿੰਨਾਂ ਵਿਅਕਤੀਆਂ ਵਿਰੁੱਧ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਥਾਣਾ ਜੁਲਕਾਂ ਦੇ ਮੁਖੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਨਸ਼ਾ ਤਸਕਰ ਜਾਂ ਨਾਜਾਇਜ਼ ਸ਼ਰਾਬ ਅਤੇ ਹੋਰ ਗੈਰ ਕਾਨੂੰਨੀ ਕੰਮ ਕਰਨ ਵਾਲਅਿਾਂ ਨੂੰ ਬਖਸ਼ਅਿਾ ਨਹੀਂ ਜਾਵੇਗਾ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਗੈਰ ਕਾਨੂੰਨੀ ਕੰਮ ਕਰਨ ਵਾਲੇ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਥਾਣਾ ਜੁਲਕਾਂ ਵਿੱਚ ਇਤਲਾਹ ਕਰਨ ਤਾਂ ਜੋ ਅਜਿਹੇ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਸਕੇ।

Advertisement
Advertisement
Show comments