ਖੇਤਰੀ ਪ੍ਰਤੀਨਿਧ
ਪਟਿਆਲਾ ਜੂਨ
ਇਕ ਦਿਨ ਪਹਿਲਾਂ ਹੀ ਇੱਥੇ ਹੋਏ ਇੱਕ ਨੌਜਵਾਨ ਕਾਸਿਮ ਮੁਹੰਮਦ ਦੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਪੁਲੀਸ ਨੇ ਅੱਠ ਘੰਟਿਆਂ ਵਿਚ ਹੀ ਸੁਲਝਾ ਲਿਆ ਹੈ। ਇਸ ਦਾ ਇੱਕ ਅਹਿਮ ਪਹਿਲੂ ਇਹ ਹੈ ਕਿ ਇਹ ਹੱਤਿਆ ਕਾਸਿਫ ਦੀ ਪਤਨੀ ਨੇ ਹੀ ਆਪਣੇ ਪ੍ਰੇਮੀ ਦੇ ਕੋਲੋਂ ਕਰਵਾਈ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਰਜ਼ੀਆ ਬੇਗ਼ਮ ਉਰਫ਼ ਸੋਨੀਆ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਹੈ।