ਮਹਾਰਾਜਾ ਭੁਪਿੰਦਰਾ ਖੇਡ ਯੂਨੀਵਰਸਿਟੀ ਬਣਨ ਤੋਂ ਪਹਿਲਾਂ ਸਿਆਸੀ ਖੇਡ ਸ਼ੁਰੂ: ਆਮ ਆਦਮੀ ਪਾਰਟੀ ਦੀ ਅਗਵਾਈ ’ਚ ਦਲਿਤ ਜਾਣਗੇ ਅਦਾਲਤ ’ਚ

ਮਹਾਰਾਜਾ ਭੁਪਿੰਦਰਾ ਖੇਡ ਯੂਨੀਵਰਸਿਟੀ ਬਣਨ ਤੋਂ ਪਹਿਲਾਂ ਸਿਆਸੀ ਖੇਡ ਸ਼ੁਰੂ: ਆਮ ਆਦਮੀ ਪਾਰਟੀ ਦੀ ਅਗਵਾਈ ’ਚ ਦਲਿਤ ਜਾਣਗੇ ਅਦਾਲਤ ’ਚ

ਗੁਰਨਾਮ ਸਿੰਘ ਅਕੀਦਾ
ਪਟਿਆਲਾ, 30 ਅਕਤੂਬਰ

ਪਟਿਆਲਾ ਜ਼ਿਲ੍ਹੇ ਵਿਚ ਬਣ ਰਹੀ ਮਹਾਰਾਜਾ ਭੁਪਿੰਦਰਾ ਖੇਡ ਯੂਨੀਵਰਸਿਟੀ ਬਣਨ ਤੋਂ ਪਹਿਲਾਂ ਵਿਵਾਦਾਂ ਵਿਚ ਘਿਰ ਗਈ ਹੈ। ਪਿੰਡ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਵਿਚ ਰੋਸ ਹੈ ਕਿ ਪਿੰਡ ਦੀ ਸ਼ਾਮਲਾਤ ਜ਼ਮੀਨ ਵਿਚ ਉਨ੍ਹਾਂ ਦਾ ਤੀਜਾ ਹਿੱਸਾ ਹੈ ਪਰ ਹੁਣ ਜਦੋਂ ਸ਼ਾਮਲਾਤ ਜ਼ਮੀਨ ਵਿਚ ਖੇਡ ਯੂਨੀਵਰਸਿਟੀ ਬਣ ਰਹੀ ਹੈ ਤਾਂ ਜਨਰਲ ਵਰਗ ਨੂੰ ਤਾਂ ਸਾਰੀਆਂ ਸਹੂਲਤਾਂ ਆਪਣੇ ਆਪ ਹੀ ਮਿਲ ਜਾਣਗੀਆਂ ਪਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਕੁਝ ਵੀ ਨਹੀਂ ਦਿੱਤਾ ਜਾ ਰਿਹਾ। ਇਸ ਵਰਗ ਦੇ ਲੋਕਾਂ ਨੇ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਬਣਦਾ ਹੱਕ ਨਾ ਦਿੱਤਾ ਗਿਆ ਤਾਂ ਉਹ ‘ਆਪ’ ਦੀ ਅਗਵਾਈ ਵਿਚ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।

ਇਸ ਸਬੰਧੀ ਅੱਜ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਪਟਿਆਲਾ ਦਿਹਾਤੀ ਆਗੂ ਅਤੇ ਸਾਬਕਾ ਸੂਬਾ ਜਨਰਲ ਸਕੱਤਰ ਜੇਪੀ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਪਿੰਡ ਸਿੱਧੂਵਾਲ ਦੇ ਲੋਕ ਪਿੰਡ ਦੀ 100 ਏਕੜ ਦੇ ਕਰੀਬ ਸ਼ਾਮਲਾਟ ਜ਼ਮੀਨ ਵਿੱਚ ਪੰਜਾਬ ਸਰਕਾਰ ਦੇ ਖੇਡ ਯੂਨੀਵਰਸਿਟੀ ਬਣਾਉਣ ਦੇ ਫ਼ੈਸਲੇ ਤੋਂ ਖ਼ੁਸ਼ ਨਹੀਂ ਹਨ। ਅੱਜ ਪਿੰਡ ਦੇ ਅਨੁਸੂਚਿਤ ਭਾਈਚਾਰੇ ਨਾਲ ਸਬੰਧਿਤ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣਾ ਦੁੱਖ ਆਮ ਆਦਮੀ ਪਾਰਟੀ ਨਾਲ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਸਿੱਧੂਵਾਲ ਪਿੰਡ ਦੇ ਬਾਲਮੀਕ ਭਾਈਚਾਰੇ ਦੇ ਫ਼ਕੀਰੀਆ, ਸੰਦੀਪ ਕੌਰ ਸਣੇ ਦਰਜਨ ਦੇ ਕਰੀਬ ਲੋਕਾਂ ਨੇ ਪਾਰਟੀ ਨਾਲ ਰਾਬਤਾ ਕਾਇਮ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾ ਰੋਸ ਸੀ ਕਿ ਉਨ੍ਹਾਂ ਦੇ ਅੰਗੂਠੇ ਤਾਂ ਲਵਾ ਲਈ ਗਏ ਹਨ ਪਰ ਉਨ੍ਹਾਂ ਨੂੰ ਕੁਝ ਲਿਖਤੀ ਨਹੀਂ ਦਿੱਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਯੂਨੀਵਰਸਿਟੀ ਬਣਨ ਉਪਰੰਤ ਉਨ੍ਹਾਂ ਦੇ ਪਰਿਵਾਰਾਂ ਦੇ ਬੱਚਿਆਂ ਲਈ ਨੌਕਰੀ ਵਿੱਚ ਰਾਖਵਾਂਕਰਨ ਹੋਵੇਗਾ? ਉਹ ਤੀਜਾ ਹਿੱਸਾ ਜ਼ਮੀਨ ਵਿੱਚ ਵਾਹੀ ਕਰਦੇ ਸਨ ਪਰ ਹੁਣ ਕਿਉਂਕਿ ਜ਼ਮੀਨ ਸਰਕਾਰ ਦੀ ਹੋ ਗਈ ਹੈ। ਇਸ ਲਈ ਉਨ੍ਹਾਂ ਦੇ ਬੱਚਿਆਂ ਲਈ ਰੁਜ਼ਗਾਰ ਦੀ ਗਰੰਟੀ ਹੋਣੀ ਚਾਹੀਦੀ ਹੈ। ਇਸ ਵੇਲੇ ਉਨ੍ਹਾਂ ਨਾਲ ਕੇਵਲ ਬਾਵਾ, ਹਰੀ ਚੰਦ ਬਾਂਸਲ, ਬਿੱਟੂ ਸਿੰਘ ਅਤੇ ਲਾਲ ਸਿੰਘ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All