ਪੱਤਰ ਪ੍ਰੇਰਕ
ਘਨੌਰ, 4 ਮਾਰਚ
ਪਿੰਡ ਖੇੜੀ ਗੰਡਿਆਂ ਦੇ ਦੋ ਮਾਸੂਮ ਬੱਚਿਆਂ ਦੀ ਹੱਤਿਆ ਦੇ ਡੇਢ ਸਾਲ ਪੁਰਾਣੇ ਮਾਮਲੇ ਨੂੰ ਪੁਲੀਸ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੁਲਝਾ ਕੇ ਅਸਲ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਪਰ ਜਦੋਂ ਤੱਕ ਇਸ ਮਾਮਲੇ ਦੇ ਦੋਸ਼ੀਆਂ ਨੂੰ ਕਾਨੂੰਨੀ ਲੜਾਈ ਲੜ ਕੇ ਇਨਸਾਫ ਨਹੀਂ ਮਿਲਦਾ ਉਦੋਂ ਤੱਕ ਮੈਂ ਟਿਕ ਕੇ ਨਹੀਂ ਬੈਠਾਗਾਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਪਿੰਡ ਵਾਸੀਆਂ ਦੇ ਭਰਵੇਂ ਇੱਕਠ ਦੌਰਾਨ ਕੀਤਾ। ਉਨ੍ਹਾਂ ਕਿਹਾ ਵਿਰੋਧੀ ਪਾਰਟੀਆਂ ਵੱਲੋਂ ਇਸ ਮਾਮਲੇ ’ਤੇ ਰਾਜਨੀਤੀ ਕੀਤੇ ਜਾਣ ਕਾਰਨ ਪੀੜਤਾਂ ਨੂੰ ਇਨਸਾਫ ਮਿਲਣ ਵਿੱਚ ਦੇਰੀ ਹੋਈ ਹੈ।