ਖੇਤਰੀ ਪ੍ਰਤੀਨਿਧ
ਪਟਿਆਲਾ, 3 ਨਵੰਬਰ
ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲ੍ਹ ਦਿੱਤਾ ਗਿਆ ਹੈ।
ਡੀਸੀ ਸੰਦੀਪ ਹੰਸ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਪੋਰਟਲ ’ਤੇ ਅਪਲਾਈ ਕਰਨ ਲਈ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ 4 ਨਵੰਬਰ ਤੋਂ 30 ਨਵੰਬਰ 2021 ਤੱਕ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਵੈੱਬਸਾਈਟ www.scholarships.gov.in ’ਤੇ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਐੱਸਸੀ ਵਿਦਿਆਰਥੀ ਪੋਰਟਲ ’ਤੇ ਫ੍ਰੀਸ਼ਿਪ ਕਾਰਡ ਲਈ ਵੀ ਅਪਲਾਈ ਕਰ ਸਕਦੇ ਹਨ।